07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਾਜਪਾ ਨੇਤਾ ਸੁਸ਼ੀਲ ਪਿੰਕੀ ਨੇ ਨਵੇਂ ਬੋਰ ਦਾ ਨੀਂਹ ਪੱਥਰ ਰੱਖਿਆ

ਤਲਵਾੜਾ, 6 ਅਕਤੂਬਰ (ਮਹਿਤਾ)-ਸ੍ਰੀ ਅਨੰਦਪੁਰ ਸਤਸੰਗ ਆਸ਼ਰਮ ਤਲਵਾੜਾ ਵਿਖੇ ਸੰਗਤਾਂ ਨੂੰ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਨਵੇਂ ਬੋਰ ਦਾ ਨੀਂਹ ਪੱਥਰ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਨੇ ਆਪਣੇ ਕਰ ਕਮਲਾ ਨਾਲ ਰੱਖਿਆ। ਇਸ ਮੌਕੇ ਪਿੰਕੀ ਨੇ ਕਿਹਾ ਕਿ ਆਸ਼ਰਮ ਵਿਚ ਆਉਣ ਵਾਲੀਆਂ ਸੰਗਤਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਇਹ ਕਾਰਜ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 07-10-2026
ਤਲਵਾੜਾ, 6 ਅਕਤੂਬਰ (ਮਹਿਤਾ)-ਸ੍ਰੀ ਅਨੰਦਪੁਰ ਸਤਸੰਗ ਆਸ਼ਰਮ ਤਲਵਾੜਾ ਵਿਖੇ ਸੰਗਤਾਂ ਨੂੰ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਨਵੇਂ ਬੋਰ ਦਾ ਨੀਂਹ ਪੱਥਰ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਨੇ ਆਪਣੇ ਕਰ ਕਮਲਾ ਨਾਲ ਰੱਖਿਆ। ਇਸ ਮੌਕੇ ਪਿੰਕੀ ਨੇ ਕਿਹਾ ਕਿ ਆਸ਼ਰਮ ਵਿਚ ਆਉਣ ਵਾਲੀਆਂ ਸੰਗਤਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਇਹ ਕਾਰਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ’ਤੇ ਸੰਗਤਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਹਰ ਲੋਕ ਭਲਾਈ ਕਾਰਜ ਵਿਚ ਸਹਿਯੋਗ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹਾਜ਼ਰ ਸੰਗਤਾਂ ਵਲੋਂ ਇਸ ਕਾਰਜ ਦੀ ਸ਼ਲਾਘਾ ਕੀਤੀ ਗਈ ਤੇ ਆਸ਼ਰਮ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਹਾਤਮਾ ਵਿਸ਼ੁੱਧ ਸੰਤੋਸ਼ ਨੰਦ (ਮੋਨੂੰ ਮਹਾਤਮਾ ਜੀ), ਵਿਜੈ ਕੁਮਾਰ, ਰਜਿੰਦਰ ਕੁਮਾਰ, ਅਨਿਲ ਕੁਮਾਰ, ਪੀ. ਸੀ. ਧਵਨ, ਐਨ. ਪੀ. ਮਹਾਜਨ, ਕੁਲਦੀਪ ਚਤਰੂ ਆਦਿ ਤੋਂ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਸ਼ੁਰੂ ਅਗਲੀ ਖ਼ਬਰ ਬਾਬਾ ਮਹੇਸਾ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।