07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵੁੱਡਲੈਂਡ ਸਕੂਲ ਦੇ ਖਿਡਾਰੀਆਂ ਨੇ ਜੂਡੋ ‘ਖੇਡਾਂ ਵਤਨ ਪੰਜਾਬ ਦੀਆਂ’ ’ਚ 4 ਸੋਨੇ, 1 ਚਾਂਦੀ ਤੇ 2 ਕਾਂਸੀ ਦੇ ਤਗਮੇ ਜਿੱਤੇ

ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਖੇਡਾਂ ਵਿਚ ਉੱਤਮਤਾ ਤੇ ਅਨੁਸ਼ਾਸਨ ਦੀ ਮਿਸਾਲ ਕਾਇਮ ਕਰਦਿਆਂ, ਵੁੱਡਲੈਂਡ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। 4 ਅਕਤੂਬਰ ਨੂੰ ਹੁਸ਼ਿਆਰਪੁਰ ਦੇ ਇਨਡੋਰ ਸਟੇਡੀਅਮ ਵਿਚ ਹੋਏ ਇਨ੍ਹਾਂ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ ਵਿਚ ਵੱਖ-ਵੱਖ ਜ਼ੋਨਾਂ ਦੇ ਹੁਨਰਮੰਦ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 07-10-2026
ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਖੇਡਾਂ ਵਿਚ ਉੱਤਮਤਾ ਤੇ ਅਨੁਸ਼ਾਸਨ ਦੀ ਮਿਸਾਲ ਕਾਇਮ ਕਰਦਿਆਂ, ਵੁੱਡਲੈਂਡ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। 4 ਅਕਤੂਬਰ ਨੂੰ ਹੁਸ਼ਿਆਰਪੁਰ ਦੇ ਇਨਡੋਰ ਸਟੇਡੀਅਮ ਵਿਚ ਹੋਏ ਇਨ੍ਹਾਂ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ ਵਿਚ ਵੱਖ-ਵੱਖ ਜ਼ੋਨਾਂ ਦੇ ਹੁਨਰਮੰਦ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵੱਖ-ਵੱਖ ਉਮਰ ਤੇ ਭਾਰ ਵਰਗਾਂ ਵਿਚ ਮੁਕਾਬਲਾ ਕਰਦਿਆਂ, ਵੁੱਡਲੈਂਡ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਨੇ 4 ਸੋਨੇ, 1 ਚਾਂਦੀ ਤੇ 2 ਕਾਂਸੀ ਦੇ ਤਗਮੇ ਹਾਸਿਲ ਕੀਤੇ। ਅੰਡਰ-14, 30 ਕਿੱਲੋਗ੍ਰਾਮ ਵਰਗ ਮੁਕਾਬਲੇ ’ਚ ਸਮਦੀਪ, ਅੰਡਰ-14, 35 ਕਿੱਲੋਗ੍ਰਾਮ ਵਰਗ ’ਚ ਸਾਤਵਿਕ ਸ਼ਰਮਾ, ਅੰਡਰ-17, 90 ਕਿੱਲੋਗ੍ਰਾਮ ਵਰਗ ’ਚ ਆਯੂਸ਼ ਅਤੇ ਅੰਡਰ-17, 70 ਕਿੱਲੋਗ੍ਰਾਮ ਵਰਗ ’ਚ ਮੇਹਰਪ੍ਰੀਤ ਨੇ ਸੋਨੇ ਦੇ ਤਗਮੇ ਜਿੱਤੇ। ਇਸ ਦੇ ਨਾਲ ਹੀ ਅੰਡਰ-14, 36 ਕਿੱਲੋਗ੍ਰਾਮ ਵਰਗ ਵਿਚ ਰੁਹਾਨੀ ਰਾਣਾ ਨੇ ਚਾਂਦੀ ਦਾ ਤਗਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ ਜਦਕਿ ਅੰਡਰ-14, -35 ਕਿੱਲੋਗ੍ਰਾਮ ਵਰਗ ਵਿਚ ਕੇਸ਼ਵ ਹਰੀ ਅਤੇ -40 ਕਿੱਲੋਗ੍ਰਾਮ ਵਰਗ ’ਚ ਮਾਧਵ ਹਰੀ ਨੇ ਕਾਂਸੀ ਦੇ ਤਗਮੇ ਜਿੱਤਿਆ। ਵੁੱਡਲੈਂਡ ਓਵਰਸੀਜ਼ ਸਕੂਲ ਦੇ ਸੋਨੇ ਦਾ ਤਗਮਾ ਜਿੱਤਣ ਵਾਲੇ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਸਕੂਲ ਲਈ ਇਕ ਹੋਰ ਮਾਣਮੱਤਾ ਪੜਾਅ ਹੈ। ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ’ਤੇ ਦਿਲੋਂ ਵਧਾਈ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੀ ਅਣਥੱਕ ਮਿਹਨਤ, ਸਮਰਪਣ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਨੇ ਮਾਪਿਆਂ ਅਤੇ ਕੋਚਾਂ ਨੂੰ ਵੀ ਵਧਾਈ ਦਿੱਤੀ। ਇਸ ਤਰ੍ਹਾਂ ਵੁੱਡਲੈਂਡ ਓਵਰਸੀਜ਼ ਸਕੂਲ ਦਾ ਵਾਤਾਵਰਨ ਖੇਡਾਂ, ਸਿੱਖਿਆ, ਗਿਆਨ, ਰਚਨਾਤਮਿਕਤਾ ਤੇ ਉੱਤਮਤਾ ਦਾ ਇਕ ਸੁੰਦਰ ਮਿਸ਼ਰਨ ਪੇਸ਼ ਕਰਦਾ ਹੈ।
ਪਿਛਲੀ ਖ਼ਬਰ ਵੁੱਡਲੈਂਡ ਸਕੂਲ ’ਚ ਨੌਜਵਾਨਾਂ ਦੀ ਸਮਾਜਿਕ ਬਦਲਾਅ ’ਚ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ ਭਲਕੇ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਖੁੱਲ੍ਹੇ ਦਰਬਾਰ ’ਚ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।