09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਾਂਝੇ ਮੋਰਚੇ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਗਟਾਇਆ

ਹੁਸ਼ਿਆਰਪੁਰ, 8 ਅਕਤੂਬਰ (ਹਰਪ੍ਰੀਤ ਕੌਰ)-ਜਮਹੂਰੀ ਧਰਮ ਨਿਰਪੱਖ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਸ਼ਹੀਦ ਊਧਮ ਸਿੰਘ ਪਾਰਕ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ। ਵੱਖ-ਵੱਖ ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ’ਤੇ ਐਸ.

ਅਜੀਤ ਡੈਸਕ 09-10-2026
ਹੁਸ਼ਿਆਰਪੁਰ, 8 ਅਕਤੂਬਰ (ਹਰਪ੍ਰੀਤ ਕੌਰ)-ਜਮਹੂਰੀ ਧਰਮ ਨਿਰਪੱਖ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਸ਼ਹੀਦ ਊਧਮ ਸਿੰਘ ਪਾਰਕ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ। ਵੱਖ-ਵੱਖ ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ’ਤੇ ਐਸ. ਆਈ. ਆਰ. ਕਰਨ ਦੇ ਬਹਾਨੇ ਦਲਿਤਾਂ ਅਤੇ ਘੱਟ ਗਿਣਤੀਆਂ ਦੇ ਵੋਟਰਾਂ ਦੀਆਂ ਵੋਟਾਂ ਕੱਟਣ ਦਾ ਦੋਸ਼ ਲਗਾਇਆ, ਜਿਸ ਦਾ ਸਿੱਧਾ ਲਾਭ ਭਾਰਤੀ ਜਨਤਾ ਪਾਰਟੀ ਨੂੰ ਹੋਇਆ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨੇ ਭਾਜਪਾ ਦੇ ਮੈਂਬਰ ਧਿਰ ਵਜੋਂ ਆਪਣੀ ਭੂਮਿਕਾ ਨਿਭਾਈ। ਪੰਜਾਬ ਵਿਚ ਵੀ ਐਸ. ਆਈ. ਆਰ. ਸਮੇਂ ਅਜੀਬ ਅਜੀਬ ਇਤਰਾਜ਼ ਲਾ ਕੇ ਵੋਟਾਂ ਕੱਟਣ ਦਾ ਕੰਮ ਕੀਤਾ। ਬਾਅਦ ’ਚ ਬੱਸ ਅੱਡੇ ਚੌਕ ਤੱਕ ਮਾਰਚ ਕਰਕੇ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆਂ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਗਿਆਨੇਸ਼ ਕੁਮਾਰ ਨੂੰ ਬਰਖਾਸਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਕੱਠ ਨੂੰ ਕਾਮਰੇਡ ਹਰਕਮਲ ਸਿੰਘ, ਸਤੀਸ਼ ਰਾਣਾ, ਸੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਓਮ ਸਿੰਘ ਸਟਿਆਣਾ, ਸੀ. ਪੀ. ਆਈ. ਦੇ ਉਂਕਾਰ ਸਿੰਘ, ਸੀ. ਪੀ. ਆਈ. ਐਮ. ਐਲ. ਲਿਬਰੇਸ਼ਨ ਦੇ ਚਰਨਜੀਤ ਸਿੰਘ ਭਿੰਡਰ, ਜਗਮੋਹਨ ਸਿੰਘ ਸੱਜਣਾ, ਜਮਹੂਰੀ ਕਿਸਾਨ ਸਭਾ ਦੇ ਦਵਿੰਦਰ ਸਿੰਘ ਕੱਕੋਂ ਤੇ ਡਾ. ਸੁਖਦੇਵ ਸਿੰਘ ਢਿੱਲੋ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼- ਸਕੂਲ ’ਚ ‘ਸਮਾਜਿਕ ਤਬਦੀਲੀ ‘ਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ ਡੀ. ਸੀ. ਆਸ਼ਿਕਾ ਜੈਨ ਨ... ਅਗਲੀ ਖ਼ਬਰ ਰਸੂਲਪੁਰ ਨੇ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।