09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭਲਕੇ ਹੋਣ ਵਾਲੇ 36ਵੇਂ ਅੰਤਰਰਾਸ਼ਟਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ-ਗੁਰਪ੍ਰੀਤ ਸਿੰਘ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸੁਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੀਰਤਨ ਦਰਬਾਰ ਨੂੰ ਕਰਵਾਉਣ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਅਜੀਤ ਡੈਸਕ 09-10-2026
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸੁਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੀਰਤਨ ਦਰਬਾਰ ਨੂੰ ਕਰਵਾਉਣ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਇਕ ਵਿਸ਼ਾਲ ਪੰਡਾਲ ਸਜਾਇਆ ਗਿਆ ਹੈ ਅਤੇ ਸੰਗਤਾਂ ਦੀ ਹਰ ਸੁੱਖ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਵਿਸ਼ਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਹਾਨ ਕੀਰਤਨ ਦਰਬਾਰ ‘ਚ ਪੰਥ ਦੇ ਮਹਾਨ ਕੀਰਤਨੀ ਜਥੇ ਅਤੇ ਸੰਤ-ਮਹਾਂਪੁਰਸ਼ ਸੰਗਤਾਂ ਦੇ ਸਨਮੁੱਖ ਹੋਣਗੇ ਅਤੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ, ਅਵਤਾਰ ਸਿੰਘ ਜੌਹਲ, ਸੰਤੋਖ ਸਿੰਘ ਔਜਲਾ, ਕਮਲਜੀਤ ਸਿੰਘ ਭੂਪਾ, ਜਸਦੀਪ ਸਿੰਘ, ਜਸਪਾਲ ਸਿੰਘ, ਨਿਰੰਜਣ ਸਿੰਘ, ਅਮਰੀਕ ਸਿੰਘ ਆਸਟ੍ਰੇਲੀਆ, ਸਵਰਨ ਸਿੰਘ ਵੇਰਕਾ, ਉਂਕਾਰ ਸਿੰਘ, ਅਮਰਜੀਤ ਸਿੰਘ ਫੁੱਲ, ਮਹਿੰਦਰਪ੍ਰਤਾਪ ਸਿੰਘ, ਵਿਕਰਮਜੀਤ ਸਿੰਘ ਵਿੱਕੀ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ ਲਾਡੀ, ਹਰਕੰਵਲ ਸਿੰਘ ਵਿੱਕੀ, ਪ੍ਰਦੀਪ ਸਿੰਘ ਬੱਸਣ, ਸੁਖਵਿੰਦਰ ਸਿੰਘ ਸਟੀਫਨ ਅਤੇ ਹੋਰ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਹੁਸ਼ਿਆਰਪੁਰ ਦੀ ਸੁਰਭੀ ਨੂੰ ਵੋਮੈਨ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀ ਟੀਮ ਲਈ ਬਤੌਰ ਕਪਤਾਨ ਚੁਣਿਆ ਅਗਲੀ ਖ਼ਬਰ ਬੋਨਸ ਦੇਣ ਦੇ ਨਾਂਅ ’ਤੇ 4 ਲੱਖ 80 ਹਜ਼ਾਰ 299 ਰੁਪਏ ਦੀ ਆਨਲਾਈਨ ਠੱਗੀ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।