09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਹੁਸ਼ਿਆਰਪੁਰ ਦੀ ਸੁਰਭੀ ਨੂੰ ਵੋਮੈਨ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀ ਟੀਮ ਲਈ ਬਤੌਰ ਕਪਤਾਨ ਚੁਣਿਆ

ਹੁਸ਼ਿਆਰਪੁਰ, 8 ਅਕਤੂਬਰ (ਹਰਪ੍ਰੀਤ ਕੌਰ)-ਬੀ. ਸੀ.

ਅਜੀਤ ਡੈਸਕ 09-10-2026
ਹੁਸ਼ਿਆਰਪੁਰ, 8 ਅਕਤੂਬਰ (ਹਰਪ੍ਰੀਤ ਕੌਰ)-ਬੀ. ਸੀ. ਸੀ. ਆਈ. ਦੁਆਰਾ ਕਰਵਾਏ ਜਾਣ ਵਾਲੇ ਰਾਸ਼ਟਰੀ ਮਹਿਲਾ ਅੰਡਰ-19 ਵੋਮੈਨ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀ ਟੀਮ ਲਈ ਹੁਸ਼ਿਆਰਪੁਰ ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ (ਐਚ. ਡੀ. ਸੀ. ਏ.) ਦੀ ਖਿਡਾਰਨ ਸੁਰਭੀ ਨਰਾਇਣ ਨੂੰ ਬਤੌਰ ਕਪਤਾਨ ਚੁਣਿਆ ਗਿਆ ਹੈ। ਇਸ ਸੰਬੰਧੀ ਐਸੋਸੀਏਸ਼ਨ ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਬੀ. ਸੀ. ਸੀ. ਆਈ. ਦੁਆਰਾ ਰਾਸ਼ਟਰੀ ਟੂਰਨਾਮੈਂਟ 7 ਤੋਂ 17 ਅਕਤੂਬਰ ਤੱਕ ਮੁੰਬਈ ਵਿਖੇ ਚੱਲ ਰਿਹਾ ਹੈ। ਡਾ. ਘਈ ਨੇ ਦੱਸਿਆ ਕਿ ਸੁਰਭੀ ਨੂੰ ਪੰਜਾਬ ਦੀ ਟੀਮ ਦੀ ਬਤੌਰ ਕਪਤਾਨ ਕਮਾਨ ਸੰਭਾਲਣ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਦਾ ਪੂਰੇ ਪੰਜਾਬ ’ਚ ਮਾਣ ਵਧਿਆ ਹੈ। ਉਨ੍ਹਾਂ ਦੱਸਿਆ ਕਿ ਵੁੱਡਲੈਂਡ ਓਵਰਸੀਜ਼ ਸਕੂਲ ਦੀ ਬਾਹਰਵੀਂ ਜਮਾਤ ਦੀ ਵਿਦਿਆਰਥਣ ਸੁਰਭੀ ਇਸ ਤੋਂ ਪਹਿਲਾਂ ਪੰਜਾਬ ਅੰਡਰ-15 ਅਤੇ 23 ਵਿਚ ਵੀ ਖੇਡ ਚੁੱਕੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਦਲਜੀਤ ਖੇਲਾ, ਸੰਯੁਕਤ ਸਕੱਤਰ ਵਿਵੇਕ ਸਾਹਨੀ, ਠਾਕੁਰ ਯੋਗਰਾਜ, ਡਾ. ਪੰਕਜ ਸ਼ਿਵ, ਜਤਿੰਦਰ ਸੂਦ ਤੇ ਸੁਭਾਸ਼ ਸ਼ਰਮਾ ਨੇ ਸੁਰਭੀ ਨੂੰ ਵਧਾਈ ਦਿੱਤੀ ਤੇ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਤਿਉਹਾਰਾਂ ਮੌਕੇ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਅਗਲੀ ਖ਼ਬਰ ਭਲਕੇ ਹੋਣ ਵਾਲੇ 36ਵੇਂ ਅੰਤਰਰਾਸ਼ਟਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ-ਗੁਰਪ੍ਰੀਤ ਸਿੰਘ ਸੰਗਤਾਂ ਦੀ ਸਹੂਲਤ ਲਈ ਵਿਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।