09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਡੋਰ ਟੂ ਡੋਰ ਪ੍ਰੋਗਰਾਮ ਤਹਿਤ ਪਿੰਡ ਜੱਲੋਵਾਲ ’ਚ ਦਸਤਕ

ਚੱਬੇਵਾਲ, 8 ਅਕਤੂਬਰ (ਰਾਜੀਵ ਭਾਰਦਵਾਜ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿਚ ਡੋਰ ਟੂ ਡੋਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸੇ ਸੰਬੰਧ ਵਿਚ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਹਲਕਾ ਚੱਬੇਵਾਲ ਦੇ ਪਿੰਡ ਜੱਲੋਵਾਲ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮਿਲ ਕੇ ਘਰ ਘਰ ਜਾ ਕੇ ਅਕਾਲੀ ਦਲ ਦੀ ਸਰਕਾਰ ਵਲੋਂ ਪੰਜਾਬ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਅਤੇ ਪੰਜਾਬ ਵਿਚ ਅਕਾਲੀ ਦਲ ਦੀ ਮੁੜ ਸਰਕਾਰ ਬਣਨ ਤੇ ਪੰਜਾਬ ਦੇ ਵਿਕਾਸ ਲਈ ਅਕਾਲੀ ਦਲ ਦੀਆਂ ਅਗਾਂਹ ਵਧੂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ।

ਅਜੀਤ ਡੈਸਕ 09-10-2026
ਚੱਬੇਵਾਲ, 8 ਅਕਤੂਬਰ (ਰਾਜੀਵ ਭਾਰਦਵਾਜ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿਚ ਡੋਰ ਟੂ ਡੋਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸੇ ਸੰਬੰਧ ਵਿਚ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਹਲਕਾ ਚੱਬੇਵਾਲ ਦੇ ਪਿੰਡ ਜੱਲੋਵਾਲ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮਿਲ ਕੇ ਘਰ ਘਰ ਜਾ ਕੇ ਅਕਾਲੀ ਦਲ ਦੀ ਸਰਕਾਰ ਵਲੋਂ ਪੰਜਾਬ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਅਤੇ ਪੰਜਾਬ ਵਿਚ ਅਕਾਲੀ ਦਲ ਦੀ ਮੁੜ ਸਰਕਾਰ ਬਣਨ ਤੇ ਪੰਜਾਬ ਦੇ ਵਿਕਾਸ ਲਈ ਅਕਾਲੀ ਦਲ ਦੀਆਂ ਅਗਾਂਹ ਵਧੂ ਨੀਤੀਆਂ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਸੀਨੀਅਰ ਆਗੂ ਨਿਰਮਲ ਸਿੰਘ ਭੀਲੋਵਾਲ ਨੇ ਕਿਹਾ ਕਿ ਪਿੰਡਾਂ ਵਿਚ ਅਕਾਲੀ ਦਲ (ਬ) ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਨਿਰਮਲ ਸਿੰਘ ਭੀਲੋਵਾਲ ਕੌਮੀ ਮੀਤ ਪ੍ਰਧਾਨ, ਸਤਨਾਮ ਸਿੰਘ ਬੰਟੀ ਪ੍ਰਧਾਨ ਦੁਆਬਾ ਜੋਨ ਬੀ. ਸੀ. ਵਿੰਗ, ਹਲਕਾ ਪ੍ਰਧਾਨ ਬੀ. ਸੀ. ਵਿੰਗ ਸੁਖਦੇਵ ਸਿੰਘ ਬੰਬੇਲੀ, ਬੂਟਾ ਸਿੰਘ ਮੁੱਗੋ ਪੱਟੀ ਮੈਂਬਰ ਪੀ. ਏ. ਸੀ., ਰਣਬੀਰ ਸਿੰਘ ਵੀਰ ਹਲਕਾ ਪ੍ਰਧਾਨ ਯੂਥ ਵਿੰਗ, ਕੁਲਦੀਪ ਸਿੰਘ ਜੱਲੋਵਾਲ, ਜਸਵੀਰ ਸਿੰਘ ਜਲੋਵਾਲ, ਪਰਮਜੀਤ ਸਿੰਘ, ਹਰੀਸ਼ ਚੰਦ, ਨਵਜੋਤ ਸਿੰਘ ਸੰਧੂ, ਪ੍ਰਗਟ ਸਿੰਘ ਬਲਦੇਵ ਸਿੰਘ, ਸਰਬਜੀਤ ਸਿੰਘ, ਪਰਮਿੰਦਰ ਸਿੰਘ, ਸੁਰਿੰਦਰ ਸਿੰਘ, ਹਰਪਾਲ ਸਿੰਘ, ਹਰਬੰਸ ਸਿੰਘ, ਸੰਤੋਖ ਸਿੰਘ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਸੁਮਿਤ ਮੁਧ ਵਲੋਂ 17 ਤੋਂ ਹੋਣ ਵਾਲੇ ਸੂਬਾ ਪੱਧਰੀ ਫੁੱਟਬਾਲ ਮੁਕਾਬਲਿਆਂ ਦੀ ਤਿਆਰੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਕੱਲ੍ਹ ਦੀ ਸੰਗਰੂਰ ਮਹਾਂ ਰੈਲੀ ’ਚ ਵੱਡੀ ਗਿਣਤੀ ’ਚ ਐਨ. ਪੀ. ਐਸ. ਕਰਮਚਾਰੀ ਸ਼ਮੂਲੀਅਤ ਕਰਨਗੇ-ਸੰਜੀਵ ਧੂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।