ਇਕੋਤਰੀ ਸਮਾਗਮ ਦੌਰਾਨ ਸੰਤ ਗੁਰਦਿਆਲ ਸਿੰਘ ਤੇ ਹੋਰ ਮਹਾਂਪੁਰਸ਼ਾਂ ਨੇ ਅੰਮ੍ਰਿਤਮਈ ਗੁਰਬਾਣੀ ਰਾਹੀਂ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ
ਟਾਂਡਾ ਉੜਮੁੜ, 8 ਅਕਤੂਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਮੌਕੇ ਸਜਾਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਤੋਂ ਇਲਾਵਾ ਹੋਰ ਕਈ ਮਹਾਂਪੁਰਸ਼ਾਂ ਨੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਪੂਰਨ ਰੂਪ ਵਿਚ ਗੁਰਸ਼ਬਦ ਨਾਲ ਜੋੜ ਕੇ ਬਾਣੀ ਦੇ ਨਿੱਤਨੇਮੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਆ। 23 ਦਿਨਾਂ ਤੱਕ ਨਿਰੰਤਰ ਚੱਲਣ ਵਾਲੇ ਇਸ ਅੰਮ੍ਰਿਤਮਈ ਕੁੰਭ ਵਿਚ ਡੁਬਕੀ ਲਗਾਉਣ ਲਈ ਜਿੱਥੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਭਾਰੀ ਗਿਣਤੀ ਵਿਚ ਟਾਂਡਾ ਪੁੱਜੀਆਂ ਹਨ, ਉਥੇ ਇਸ ਸਮਾਗਮ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਸ
ਸੰਤ ਮਹਾਂਪੁਰਸ਼ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਦੇ ਹੋਏ।
09-10-2026
ਟਾਂਡਾ ਉੜਮੁੜ, 8 ਅਕਤੂਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਮੌਕੇ ਸਜਾਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਤੋਂ ਇਲਾਵਾ ਹੋਰ ਕਈ ਮਹਾਂਪੁਰਸ਼ਾਂ ਨੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਪੂਰਨ ਰੂਪ ਵਿਚ ਗੁਰਸ਼ਬਦ ਨਾਲ ਜੋੜ ਕੇ ਬਾਣੀ ਦੇ ਨਿੱਤਨੇਮੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਆ। 23 ਦਿਨਾਂ ਤੱਕ ਨਿਰੰਤਰ ਚੱਲਣ ਵਾਲੇ ਇਸ ਅੰਮ੍ਰਿਤਮਈ ਕੁੰਭ ਵਿਚ ਡੁਬਕੀ ਲਗਾਉਣ ਲਈ ਜਿੱਥੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਭਾਰੀ ਗਿਣਤੀ ਵਿਚ ਟਾਂਡਾ ਪੁੱਜੀਆਂ ਹਨ, ਉਥੇ ਇਸ ਸਮਾਗਮ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਹਾਜ਼ਰ ਵੱਖ-ਵੱਖ ਸੰਤਾਂ ਮਹਾਂਪੁਰਸ਼ਾਂ ਨੇ ਪਿਛਲੇ ਕਈ ਦਹਾਕਿਆਂ ਤੋਂ ਟਾਂਡਾ ਵਿਚ ਕਰਵਾਏ ਜਾਂਦੇ ਇਸ ਵਿਸ਼ਾਲ ਗੁਰਮਤਿ ਸਮਾਗਮ ਨੂੰ ਪੰਜਾਬ ਦੀ ਧਰਤੀ ’ਤੇ ਸਭ ਤੋਂ ਲੰਬਾ ਸਮਾਂ ਚੱਲਣ ਵਾਲਾ ਗੁਰਮਤਿ ਸਮਾਗਮ ਦੱਸਿਆ ਅਤੇ ਸਮਾਗਮ ਦੀ ਆਰੰਭਤਾ ਤੋਂ ਲੈ ਕੇ ਸੰਪੂਰਨਤਾ ਤੱਕ ਸੰਗਤਾਂ ਦੀ ਇਕਾਗਰਤਾ ਨੂੰ ਇਸ ਸਮਾਗਮ ਦੀ ਸਫਲਤਾ ਦੱਸਿਆ। ਸੰਤ ਬਾਬਾ ਗੁਰਦਿਆਲ ਸਿੰਘ ਨੇ ਗੁਰਮਤਿ ਦੇ ਪ੍ਰਚਾਰ ਹਿਤੂ ਕਰਵਾਏ ਜਾ ਰਹੇ ਇਨ੍ਹਾਂ ਇਕੋਤਰੀ ਸਮਾਗਮਾਂ ਦੌਰਾਨ ਸੰਗਤਾਂ ਦੇ ਸਨਮੁੱਖ ਹੁੰਦੇ ਜਿਥੇ ਇਨ੍ਹਾਂ ਸਮਾਗਮਾਂ ਲਈ ਸੰਗਤਾਂ ਨੂੰ ਲਾਹਾ ਖੱਟਣ ਦਾ ਸੱਦਾ ਦਿੱਤਾ, ਉਥੇ ਕਿਹਾ ਕਿ ਸਮੁੱਚੇ ਜਗਤ ਨੂੰ ਤਾਰਨ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਮੁਤਾਬਿਕ ਆਪੋ-ਆਪਣੇ ਜੀਵਨ ਨੂੰ ਢਾਲਣਾ ਅਤੇ ਸਿੱਖੀ ਸਿਧਾਂਤਾਂ ਦੇ ਧਾਰਨੀ ਬਣ ਕੇ ਉਨ੍ਹਾਂ ਉੱਪਰ ਚੱਲਣਾ ਹੀ ਸਾਡੀ ਸਹੀ ਅਰਥਾਂ ਵਿਚ ਕੌਮ ਦੇ ਪ੍ਰਤੀ ਜਵਾਬਦੇਹੀ ਹੋਵੇਗੀ। ਸੰਤ ਬਾਬਾ ਗੁਰਦਿਆਲ ਸਿੰਘ ਨੇ ਇਸ ਮੌਕੇ ਪੁੱਜੇ ਸੰਤ ਬਾਬਾ ਜਗਦੀਪ ਸਿੰਘ ਪੁਲਪੁਖ਼ਤਾ, ਸੰਤ ਬਾਬਾ ਸੁਖਰਾਜ ਸਿੰਘ ਪ੍ਰੀਤਮਪੁਰ, ਸੰਤ ਬਾਬਾ ਅਮਰੀਕ ਸਿੰਘ ਪੜੈਣ, ਭਾਈ ਹਰਮੇਲ ਪ੍ਰਕਾਸ਼ ਸਿੰਘ, ਭਾਈ ਚਰਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਕਈ ਮਹਾਂਪੁਰਸ਼ਾਂ ਨੂੰ ਇਸ ਇਕੋਤਰੀ ਸਮਾਗਮ ਮੌਕੇ ਉਚੇਚੇ ਰੂਪ ਵਿਚ ਪੁੱਜਣ ਲਈ ਸਿਰੋਪਾਓ ਭੇਟ ਕਰ ਸਨਮਾਨਿਤ ਕੀਤਾ।