09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵਧਾਈ ਤੈਅ ਕਰਨ ਦੀ ਮੰਗ ਨੂੰ ਲੈ ਕੇ ਵਿਕਾਸ ਮੰਚ ਨੇ ਦਿੱਤਾ ਨਗਰ ਕੌਂਸਲ ਪ੍ਰਧਾਨ ਨੂੰ ਮੰਗ ਪੱਤਰ

ਗੜ੍ਹਸ਼ੰਕਰ, 8 ਅਕਤੂਬਰ (ਧਾਲੀਵਾਲ)- ਵਿਕਾਸ ਮੰਚ ਗੜ੍ਹਸ਼ੰਕਰ ਵਲੋਂ ਨਗਰ ਕੌਂਸਲ ਦੇ ਪ੍ਰਧਾਨ ਸੋਮ ਨਾਥ ਬੰਗੜ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ। ਮੰਚ ਦੇ ਪ੍ਰਧਾਨ ਕੁਲਵਿੰਦਰ ਸਿੰਘ ਸੰਘਾ ਨੇ ਕਿਹਾ ਕਿ ਮਹੰਤ (ਖੁਸਰੇ) ਸਮਾਜ ਦੇ ਸਤਿਕਾਰਯੋਗ ਹਨ।

ਅਜੀਤ ਡੈਸਕ 09-10-2026
ਗੜ੍ਹਸ਼ੰਕਰ, 8 ਅਕਤੂਬਰ (ਧਾਲੀਵਾਲ)- ਵਿਕਾਸ ਮੰਚ ਗੜ੍ਹਸ਼ੰਕਰ ਵਲੋਂ ਨਗਰ ਕੌਂਸਲ ਦੇ ਪ੍ਰਧਾਨ ਸੋਮ ਨਾਥ ਬੰਗੜ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ। ਮੰਚ ਦੇ ਪ੍ਰਧਾਨ ਕੁਲਵਿੰਦਰ ਸਿੰਘ ਸੰਘਾ ਨੇ ਕਿਹਾ ਕਿ ਮਹੰਤ (ਖੁਸਰੇ) ਸਮਾਜ ਦੇ ਸਤਿਕਾਰਯੋਗ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਮਹੰਤਾਂ ਵਲੋਂ ਮੰਗੀ ਜਾਂਦੀ ਵਧਾਈ ਗਰੀਬ ਪਰਿਵਾਰਾਂ ਵਲੋਂ ਨਹੀਂ ਦਿੱਤੀ ਤੇ ਖ਼ੁਸ਼ੀ ਵਾਲੇ ਮਾਹੌਲ ਵਿਚ ਕਈ ਪਰਿਵਾਰਾਂ ਨੂੰ ਨਿਰਾਸ਼ ਹੋਣਾ ਪੈਂਦਾ ਹੈ। ਉਨ੍ਹਾਂ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਗੜ੍ਹਸ਼ੰਕਰ ਸ਼ਹਿਰ ਵਿਚ ਮਹੰਤ ਦੀ ਵਧਾਈ 2100 ਰੁਪਏ ਅਤੇ ਭੰਡ ਦੀ ਵਧਾਈ 500 ਰੁਪਏ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਈ ਵਾਰ ਦੇਖਣ ਨੂੰ ਮਿਲਿਆ ਹੈ ਕਿ ਬੱਸਾਂ ਵਿਚ ਜਾਅਲੀ ਮਹੰਤ ਬਣ ਕੇ ਘੁੰਮ ਰਹੇ ਹਨ ਜੋ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ ਉਨ੍ਹਾਂ ਨੂੰ ਤੁਰੰਤ ਰੋਕਿਆ ਜਾਵੇ। ਇਸ ਮੌਕੇ ਸਾਬਕਾ ਕੌਂਸਲਰ ਦੀਪਕ ਕੁਮਾਰ, ਰਵੀ ਰੱਲ੍ਹ, ਨਰੇਸ਼ ਕੁਮਾਰ, ਹੇਮ ਰਾਜ, ਕਰਮਜੀਤ ਸਿੰਘ, ਰਸ਼ਪਾਲ ਸਿੰਘ, ਅਮਰਜੀਤ ਸਿੰਘ ਠੇਕੇਦਾਰ, ਸੀਮਾ ਰਾਣੀ, ਜਸਵਿੰਦਰ ਕੌਰ, ਕਮਲਾ ਰਾਣੀ ਅਤੇ ਹੋਰ ਸ਼ਹਿਰ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਰਸੂਲਪੁਰ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਮੁਹਿੰਮ ਸ਼ੁਰੂ ਅਗਲੀ ਖ਼ਬਰ ਮਾਣਿਕ ਲੂੰਬਾ ਨੇ ਏਅਰ ਪਿਸਟਲ ’ਚ ਜਿੱਤਿਆ ਸੋਨ ਤਗ਼ਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।