ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ’ਚ ਝੜਪ, ਪੁਲਿਸ ਮੁਲਾਜ਼ਮ ਜ਼ਖ਼ਮੀ
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਬੀਤੀ ਦੇਰ ਰਾਤ ਕੇਂਦਰੀ ਜੇਲ੍ਹ ਹੁਸ਼ਿਆਰਪੁਰ ‘ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਹਵਾਲਾਤੀਆਂ ‘ਚ ਕਿਸੇ ਗੱਲ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ ਅਤੇ ਦੇਖਦਿਆਂ ਹੀ ਦੇਖਦਿਆਂ ਇਹ ਝਗੜਾ ਖ਼ੂਨੀ ਝੜਪ ‘ਚ ਬਦਲ ਗਿਆ। ਇਸ ਦੌਰਾਨ ਇਕ ਪੁਲਿਸ ਮੁਲਾਜ਼ਮ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ।
ਅਜੀਤ ਡੈਸਕ
10-10-2026