10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਐੱਸ. ਡੀ. ਐਮ. ਮੁਕੇਰੀਆਂ ਵਲੋਂ ਦਾਣਾ ਮੰਡੀ ਭੰਗਾਲਾ ਦਾ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭੰਗਾਲਾ, 9 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਐੱਸ. ਡੀ.

ਅਜੀਤ ਡੈਸਕ 10-10-2026
ਭੰਗਾਲਾ, 9 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਐੱਸ. ਡੀ. ਐਮ. ਮੁਕੇਰੀਆਂ ਜਯੋਤਸਨਾ ਸਿੰਘ ਵਲੋਂ ਦਾਣਾ ਮੰਡੀ ਭੰਗਾਲਾ ਦਾ ਦੌਰਾ ਕਰਕੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਸਰਦਾਰ ਬੇਅੰਤ ਰੰਧਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਐੱਸ . ਡੀ. ਐਮ. ਮੁਕੇਰੀਆਂ ਜਯੋਤਸਨਾ ਸਿੰਘ ਨੇ ਮੰਡੀ ਵਿਚ ਫ਼ਸਲ ਦੀ ਆਮਦ, ਖ਼ਰੀਦ ਪ੍ਰਬੰਧਾਂ ਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਫ਼ਸਲ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਮੰਡੀ ਵਿਚ ਸਫ਼ਾਈ ਤੇ ਹੋਰ ਜ਼ਰੂਰੀ ਪ੍ਰਬੰਧਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਇਸ ਦੌਰੇ ਦੌਰਾਨ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਮੰਡੀ ਦਾ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਵਿਦਿਆਰਥੀਆਂ ਲਈ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ’ਚ ਝੜਪ, ਪੁਲਿਸ ਮੁਲਾਜ਼ਮ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।