ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ‘ਆਪ’ ਸਰਕਾਰ ਜ਼ਿੰਮੇਵਾਰ-ਭੁੱਲੇਵਾਲ ਰਾਠਾਂ
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਦੀ ਕਰੜੇ ਸ਼ਬਦਾਂ ’ਚ ਨਿਖੇਧੀ ਕਰਦੇ ਹੋਏ ਕਿਹਾ ਕਿ ਸਿੱਖ ਨੌਜਵਾਨ ਦੇ ਕਤਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਭੁੱਲੇਵਾਲ ਰਾਠਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਛੇੜ ਵਾਲੀ ਇਸ ਸਰਕਾਰ ਦੇ ਰਾਜ ਵਿਚ ਨਸ਼ਾ ਕਈ ਗੁਣਾਂ ਵਧਿਆ ਹੈ।
ਅਜੀਤ ਡੈਸਕ
14-10-2026