15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀਚੱਕ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ

ਦਸੂਹਾ, 13 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀਚੱਕ ਵਿਖੇ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਬਤੌਰ ਪ੍ਰਿੰਸੀਪਲ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ‘ਜੀ ਆਇਆਂ’ ਆਖਿਆ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਵਿਖੇ ਪ੍ਰਿੰਸੀਪਲ ਗੁਰਦਿਆਲ ਸਿੰਘ ਅਹੁਦਾ ਸੰਭਾਲਦੇ ਹੋਏ। ਤਸਵੀਰ : ਭੁੱਲਰ 14-10-2026
ਦਸੂਹਾ, 13 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀਚੱਕ ਵਿਖੇ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਬਤੌਰ ਪ੍ਰਿੰਸੀਪਲ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ‘ਜੀ ਆਇਆਂ’ ਆਖਿਆ। ਅਹੁਦਾ ਸੰਭਾਲਣ ਉਪਰੰਤ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਸਮੂਹ ਸਟਾਫ਼ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦੀ ਬਿਹਤਰੀ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ਪ੍ਰਿੰਸੀਪਲ ਦਲਜੀਤ ਸਿੰਘ, ਪ੍ਰਿੰਸੀਪਲ ਰਣਜੀਤ ਸਿੰਘ, ਬਲਜੀਤ ਕੌਰ ਲੈਕਚਰਾਰ, ਸੁਖਦੇਵ ਸਿੰਘ ਕਾਜਲ ਲੈਕਚਰਾਰ ਕਾਮਰਸ, ਮਾਸਟਰ ਜਸਵੰਤ ਸਿੰਘ ਇੰਚਾਰਜ ਸਿੱਖਿਆ ਕ੍ਰਾਂਤੀ, ਜਸਵੰਤ ਸਿੰਘ, ਸਕੂਲ ਇੰਚਾਰਜ ਮੈਡਮ ਪੁਸ਼ਪਿੰਦਰ ਕੌਰ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਤੇ ਬੈਜ ਸਮਾਰੋਹ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।