ਬੋਹਣ ਸਕੂਲ ’ਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ ਕਰਵਾਈ
ਹੁਸ਼ਿਆਰਪੁਰ, 13 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਵਿਖੇ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ, ਹਾਜ਼ਰੀ, ਪ੍ਰੀਖਿਆ ਪ੍ਰਦਰਸ਼ਨ ਤੇ ਸਮੁੱਚੀ ਤਰੱਕੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਤੇ ਮਾਪਿਆਂ ਵਿਚਕਾਰ ਸਿੱਧੀ ਗੱਲਬਾਤ ਰਾਹੀਂ ਵਿਦਿਆਰਥੀਆਂ ਦੀਆਂ ਕਮੀਆਂ ਨੂੰ ਦੂਰ ਕਰਨ ਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ।
ਹੁਸ਼ਿਆਰਪੁਰ, 13 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਵਿਖੇ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ, ਹਾਜ਼ਰੀ, ਪ੍ਰੀਖਿਆ ਪ੍ਰਦਰਸ਼ਨ ਤੇ ਸਮੁੱਚੀ ਤਰੱਕੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਤੇ ਮਾਪਿਆਂ ਵਿਚਕਾਰ ਸਿੱਧੀ ਗੱਲਬਾਤ ਰਾਹੀਂ ਵਿਦਿਆਰਥੀਆਂ ਦੀਆਂ ਕਮੀਆਂ ਨੂੰ ਦੂਰ ਕਰਨ ਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਮਾਗਮ ਦੀ ਪ੍ਰਧਾਨਗੀ ਐਕਟਿੰਗ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਕੀਤੀ। ਮੀਟਿੰਗ ਦੌਰਾਨ ਵਿਗਿਆਨ ਅਧਿਆਪਕਾ ਹਰਕੰਵਲ ਕੌਰ ਨੇ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਪ੍ਰਬੰਧਨ ਸੰਮਤੀ ਦੇ ਚੇਅਰਪਰਸਨ ਰਣਜੀਤ ਕੌਰ, ਉਪ-ਚੇਅਰਪਰਸਨ ਜਸਵੀਰ ਕੌਰ, ਕ੍ਰਿਸ਼ਨ ਕੁਮਾਰ ਪੰਚ, ਸੰਦੀਪ ਕੁਮਾਰ ਸਿੱਖਿਆ ਵਰਕਰ, ਮਨੀਸ਼ਾ, ਕਮਲਜੀਤ ਕੌਰ, ਆਸ਼ਾ ਰਾਣੀ, ਸੰਦੀਪ ਕੌਰ, ਰਵਿੰਦਰ ਕੁਮਾਰ, ਬਲਰਾਜ ਸਿੰਘ, ਸੁਰਜੀਤ ਸਿੰਘ ਨੂੰ ਬਲਾਕ ਕੋਆਰਡੀਨੇਟਰਾਂ ਰੀਟਾ ਠਾਕੁਰ ਅਤੇ ਰੁਪਿੰਦਰ ਕੌਰ ਅਤੇ ਸਕੂਲ ਦੇ ਸੀਨੀਅਰ ਅਧਿਆਪਕਾਂ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਲੈਕ. ਗੁਰਪ੍ਰੀਤ ਕੌਰ, ਲੈਕ. ਮੁਨੀਸ਼ ਮੋਦਗਿਲ, ਲੈਕ. ਹਰਵਿੰਦਰ ਕੌਰ, ਲੈਕ. ਕਿਰਨਜੀਤ ਕੌਰ, ਪੰਜਾਬੀ ਅਧਿਆਪਕ ਹਰਮੇਸ਼ ਕੁਮਾਰੀ, ਅੰਗਰੇਜ਼ੀ ਅਧਿਆਪਕਾ ਅਮਨਪ੍ਰੀਤ ਕੌਰ, ਗਣਿਤ ਅਧਿਆਪਕਾ ਮੋਨਿਕਾ ਲਾਂਬਾ ਤੇ ਸੀਮਾ, ਸਾਇੰਸ ਅਧਿਆਪਕਾ ਹਰਕਮਲ ਕੌਰ, ਨੀਲਮ ਰਾਣੀ, ਪਰਮਜੀਤ ਕੌਰ ਅਤੇ ਬਲਵੀਰ ਕੁਮਾਰ ਹਾਜ਼ਰ ਸਨ। ਇਸ ਤੋਂ ਪਹਿਲਾਂ ਸਕੂਲ ਕੈਂਪਸ ‘ਚ ਆਕਰਸ਼ਕ ਸੈਲਫੀ ਪੁਆਇੰਟ ਦਾ ਵੀ ਉਦਘਾਟਨ ਕੀਤਾ।