14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਕਿਸਾਨ ਮੇਲਾ ਭਲਕੇ

ਮਾਹਿਲਪੁਰ, 13 ਅਕਤੂਬਰ (ਰਜਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ 15 ਅਕਤੂਬਰ ਕੇ. ਵੀ.

ਅਜੀਤ ਡੈਸਕ 14-10-2026
ਮਾਹਿਲਪੁਰ, 13 ਅਕਤੂਬਰ (ਰਜਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ 15 ਅਕਤੂਬਰ ਕੇ. ਵੀ. ਕੇ. ਬਾਹੋਵਾਲ ਨਜ਼ਦੀਕ ਮਾਹਿਲਪੁਰ ਵਿਖੇ ਸਵੇਰੇ 10 ਵਜੇ ਤੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਡਾ. ਮਨਿੰਦਰ ਸਿੰਘ ਬੌਂਸ ਬਾਹੋਵਾਲ ਨੇ ਦੱਸਿਆ ਕਿ ਕਿਸਾਨ ਮੇਲੇ ਵਿਚ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ, ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਤੇ ਖੇਤੀ ਸਹਾਇਕ ਧੰਦਿਆਂ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਮੌਕੇ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜ, ਫਲਦਾਰ ਬੂਟੇ ਤੇ ਖੇਤੀ ਸਾਹਿਤ ਵੀ ਉਪਲਬਧ ਕਰਵਾਏ ਜਾ ਰਹੇ ਹਨ। ਵੱਖ-ਵੱਖ ਵਿਭਾਗਾਂ, ਸਵੈ-ਸਹਾਇਤਾ ਸਮੂਹਾਂ ਤੇ ਕੰਪਨੀਆਂ ਵਲੋਂ ਪ੍ਰਦਰਸ਼ਨੀ ਲਗਾਈ ਜਾਵੇਗੀ।
ਪਿਛਲੀ ਖ਼ਬਰ ਆਵਾਜ਼-ਏ-ਪੰਜਾਬ ਪਾਰਟੀ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ-ਡਾ. ਕੁਲਵੰਤ ਸਿੰਘ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਪਿੰਡ ਬ੍ਰਿੰਗਲੀ ਦਾ ਛਿੰਝ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।