14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਜਪਾ ਓ. ਬੀ. ਸੀ. ਮੋਰਚਾ ਸੂਬਾ ਕਮੇਟੀ ਮੈਂਬਰ ਬਣਨ ’ਤੇ ਰਿੰਕੂ ਚਾਂਦਪੁਰੀ ਸਨਮਾਨਿਤ

ਬੀਣੇਵਾਲ, 13 ਅਕਤੂਬਰ (ਬੈਜ ਚੌਧਰੀ)-ਭਾਰਤੀ ਜਨਤਾ ਪਾਰਟੀ ਵਲੋਂ ਓ. ਬੀ.

ਅਜੀਤ ਡੈਸਕ 14-10-2026
ਬੀਣੇਵਾਲ, 13 ਅਕਤੂਬਰ (ਬੈਜ ਚੌਧਰੀ)-ਭਾਰਤੀ ਜਨਤਾ ਪਾਰਟੀ ਵਲੋਂ ਓ. ਬੀ. ਸੀ. ਮੋਰਚਾ ਪੰਜਾਬ ਦੇ ਨਵ ਨਿਯੁਕਤ ਸੂਬਾ ਕਮੇਟੀ ਮੈਂਬਰ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਦਾ ਬੀਤ ਇਲਾਕੇ ਦੇ ਪਿੰਡ ਟਿੱਬੀਆਂ ਵਿਚ ਆਉਣ ‘ਤੇ ਪਿੰਡ ਦੇ ਲੋਕਾਂ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਪੰਜਾਬ ਦੀ ਆਮ ਆਦਮੀ ਸਰਕਾਰ ਦੇ ਰਾਜ ਵਿਚ ਅਮਨ ਕਾਨੂੰਨ ਦਾ ਬੁਰਾ ਹਾਲ ਹੈ। ਭ੍ਰਿਸ਼ਟਾਚਾਰ ਤੇ ਨਸ਼ਾਂ ਬਹੁਤ ਵਧ ਚੁੱਕਾ ਹੈ । ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਆਉਣ ‘ਤੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਅਮਨ ਕਾਨੂੰਨ ਪੁਰੀ ਤਰ੍ਹਾਂ ਬਹਾਲ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਵਲੋਂ ਮਜ਼ਦੂਰਾਂ, ਕਿਸਾਨਾਂ ਤੇ ਗਰੀਬ ਲੋਕਾਂ ਦੇ ਹੱਕ ਵਿਚ ਚਲਾਈਆਂ ਜਾ ਰਹੀਆਂ ਕੇਂਦਰੀ ਸਕੀਮਾਂ ਵਾਰੇ ਵੀ ਵਿਸਥਾਰ ਨਾਲ ਦੱਸਿਆ।
ਪਿਛਲੀ ਖ਼ਬਰ ਚੇਅਰਮੈਨ ਮਾਰਕੀਟ ਕਮੇਟੀ ਤੇ ਐੱਸ. ਡੀ. ਐੱਮ. ਨੇ ਦਾਣਾ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਆਵਾਜ਼-ਏ-ਪੰਜਾਬ ਪਾਰਟੀ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ-ਡਾ. ਕੁਲਵੰਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।