ਦਯਾਨੰਦ ਆਦਰਸ਼ ਵਿਦਿਆਲਿਆ ਦਸੂਹਾ ਵਿਚ ਆਧੁਨਿਕ ਖੇਡ ਮੈਦਾਨ ਦੀ ਉਸਾਰੀ ਦਾ ਲਿਆ ਜਾਇਜ਼ਾ
ਦਸੂਹਾ, 14 ਅਕਤੂਬਰ (ਕੌਸ਼ਲ)- ਦਯਾਨੰਦ ਆਦਰਸ਼ ਵਿਦਿਆਲਿਆ (ਮਾਡਲ ਸਕੂਲ) ਦਸੂਹਾ ਵਿਖੇ ਨਵੇਂ ਆਧੁਨਿਕ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਜਾਇਜ਼ਾ ਲੈਣ ਲਈ ਸਕੂਲ ਦੇ ਮੈਨੇਜਰ ਐਡਵੋਕੇਟ ਪੁਨੀਤ ਬੱਸੀ ਅਤੇ ਪ੍ਰਧਾਨ ਤੇ ਸੇਵਾਮੁਕਤ ਪ੍ਰਿੰਸੀਪਲ ਸਵਤੰਤਰ ਕੁਮਾਰ ਚੋਪੜਾ ਨੇ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਉਸਾਰੀ ਅਧੀਨ ਖੇਡ ਮੈਦਾਨ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਇਸ ਨੂੰ ਵਿਦਿਆਰਥੀਆਂ ਦੇ ਭਵਿੱਖ ਲਈ ਮਹੱਤਵਪੂਰਨ ਉਪਰਾਲਾ ਦੱਸਿਆ।
ਦਸੂਹਾ, 14 ਅਕਤੂਬਰ (ਕੌਸ਼ਲ)- ਦਯਾਨੰਦ ਆਦਰਸ਼ ਵਿਦਿਆਲਿਆ (ਮਾਡਲ ਸਕੂਲ) ਦਸੂਹਾ ਵਿਖੇ ਨਵੇਂ ਆਧੁਨਿਕ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਜਾਇਜ਼ਾ ਲੈਣ ਲਈ ਸਕੂਲ ਦੇ ਮੈਨੇਜਰ ਐਡਵੋਕੇਟ ਪੁਨੀਤ ਬੱਸੀ ਅਤੇ ਪ੍ਰਧਾਨ ਤੇ ਸੇਵਾਮੁਕਤ ਪ੍ਰਿੰਸੀਪਲ ਸਵਤੰਤਰ ਕੁਮਾਰ ਚੋਪੜਾ ਨੇ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਉਸਾਰੀ ਅਧੀਨ ਖੇਡ ਮੈਦਾਨ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਇਸ ਨੂੰ ਵਿਦਿਆਰਥੀਆਂ ਦੇ ਭਵਿੱਖ ਲਈ ਮਹੱਤਵਪੂਰਨ ਉਪਰਾਲਾ ਦੱਸਿਆ। ਇਸ ਮੌਕੇ ਉਨ੍ਹਾਂ ਨੇ ਸਕੂਲ ਦੀ ਪ੍ਰਿੰਸੀਪਲ ਅਲਕਾ ਛਿੱਬੜ ਵਲੋਂ ਖੇਡ ਮੈਦਾਨ ਦੀ ਉਸਾਰੀ ਲਈ ਕੀਤੇ ਜਾ ਰਹੇ ਯਤਨਾਂ, ਮਿਹਨਤ ਅਤੇ ਨਿੱਜੀ ਦਿਲਚਸਪੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀਆਂ ਆਧੁਨਿਕ ਸਹੂਲਤਾਂ ਵੀ ਬਹੁਤ ਜ਼ਰੂਰੀ ਹਨ। ਨਵੇਂ ਖੇਡ ਮੈਦਾਨ ਨਾਲ ਬੱਚਿਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦੇ ਬਿਹਤਰ ਮੌਕੇ ਮਿਲਣਗੇ। ਇਸ ਨਾਲ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨੂੰ ਵੀ ਉਤਸ਼ਾਹ ਮਿਲੇਗਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ।