16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਭਗਵੰਤ ਮਾਨ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 15 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹੁਸ਼ਿਆਰਪੁਰ-ਊਨਾ ਮਾਰਗ ‘ਤੇ ਅੱਡਾ ਬਜਵਾੜਾ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਤੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਮੌਜੂਦਾ ਸਰਕਾਰ ਦੇ ਰਾਜ ‘ਚ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਹੁਣ ਪੰਜਾਬ ਦੇ ਲੋਕ ਇਸ ਸਰਕਾਰ ਦੀਆਂ ਨੀਤੀਆਂ ਤੋਂ ਨਿਜਾਤ ਚਾਹੁੰਦੇ ਹਨ।

ਅਜੀਤ ਡੈਸਕ 16-10-2026
ਹੁਸ਼ਿਆਰਪੁਰ, 15 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹੁਸ਼ਿਆਰਪੁਰ-ਊਨਾ ਮਾਰਗ ‘ਤੇ ਅੱਡਾ ਬਜਵਾੜਾ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਤੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਮੌਜੂਦਾ ਸਰਕਾਰ ਦੇ ਰਾਜ ‘ਚ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਹੁਣ ਪੰਜਾਬ ਦੇ ਲੋਕ ਇਸ ਸਰਕਾਰ ਦੀਆਂ ਨੀਤੀਆਂ ਤੋਂ ਨਿਜਾਤ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਜਗਤਾਰ ਸਿੰਘ, ਪ੍ਰੇਮ ਸਿੰਘ ਪਿੱਪਲਾਂਵਾਲਾ, ਭੁਪਿੰਦਰ ਸਿੰਘ, ਸੂਰਜ ਸਿੰਘ, ਮਨਪ੍ਰੀਤ ਸਿੱਧੂ, ਸਰਬਜੀਤ ਸਾਬੀ, ਜਸਵਿੰਦਰ ਸਿੰਘ, ਗੁਰਵਿੰਦਰ ਲੱਕੀ, ਇਕਬਾਲ ਸਿੰਘ ਗੋਪੀ, ਸੰਜੀਵ ਥਾਪਰ, ਸੁਖਦੇਵ ਸਿੰਘ, ਐਡਵੋਕੇਟ ਸੁਖਬੀਰ ਸਿੰਘ, ਇੰਦਰਦੀਪ ਸਿੰਘ, ਜੋਧ ਸਿੰਘ, ਜਟਾ ਸ਼ੰਕਰ, ਦਿਲਬਾਗ ਸਿੰਘ, ਹਰਜੀਤ ਸਿੰਘ, ਸੁੱਚਾ ਸਿੰਘ ਸਮੇਤ ਅਕਾਲੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਤਲਵਾੜਾ ਮੁਕੰਮਲ ਬੰਦ ਰਿਹਾ ਅਗਲੀ ਖ਼ਬਰ ਕੋਟਫ਼ਤੂਹੀ ਦਾ ਬਾਜ਼ਾਰ ਬੰਦ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।