ਸ਼ਤਾਬਦੀਆਂ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ
ਗੜ੍ਹਦੀਵਾਲਾ, 16 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਭਗਤ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ ਸ਼ਤਾਬਦੀ ਨੂੰ ਸਮਰਪਿਤ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਪੁਰਬ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ ਗਿਆ। ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਸਰਬਜੀਤ ਸਿੰਘ ਰੰਗੀਲਾ ਦੁਰਗ ਵਾਲੇ ਅਤੇ ਭਾਈ ਅਵਤਾਰ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਅਜੀਤ ਡੈਸਕ
17-10-2026