17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

12 ਏਕੜ ਝੋਨੇ ਦੀ ਫ਼ਸਲ ਬਰਬਾਦ

ਘੋਗਰਾ, 16 ਅਕਤੂਬਰ (ਆਰ. ਐੱਸ.

ਅਜੀਤ ਡੈਸਕ 17-10-2026
ਘੋਗਰਾ, 16 ਅਕਤੂਬਰ (ਆਰ. ਐੱਸ. ਸਲਾਰੀਆ)-ਵਿਧਾਨ ਸਭਾ ਹਲਕਾ ਦਸੂਹਾ ਦੇ ਅਧੀਨ ਆਉਂਦੇ ਪਿੰਡ ਘੋਗਰਾ ਦੇ ਕਿਸਾਨਾਂ ਦੀ 12 ਏਕੜ ਝੋਨੇ ਦੀ ਫ਼ਸਲ ਖ਼ਰਾਬ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪੁੱਤਰ ਗੁਰਚਰਨ ਸਿੰਘ 2.5 ਏਕੜ, ਸੁਖਦੇਵ ਸਿੰਘ ਪੁੱਤਰ ਗੁਰਚਰਨ ਸਿੰਘ 2 ਏਕੜ, ਪੰਜਾਬ ਸਿੰਘ ਪੁੱਤਰ ਸਵਰਨ ਸਿੰਘ 3 ਏਕੜ, ਪਿੰਡ ਘੋਗਰਾ 2.5 ਏਕੜ, ਗੁਰਬਚਨ ਸਿੰਘ ਪੁੱਤਰ ਹਰੀ ਸਿੰਘ 1.5 ਏਕੜ ਝੋਨਾ ਭਾਰੀ ਗੜ੍ਹੇਮਾਰੀ ਤੇ ਬਾਰਿਸ਼ ਨਾਲ ਪੂਰੀ ਤਰ੍ਹਾਂ ਖਰਾਬ ਹੋ ਗਿਆ। ਜਾਣਕਾਰੀ ਦਿੰਦੇ ਹੋਏ ਕਿਸਾਨ ਕੁਲਵੰਤ ਸਿੰਘ ਦੇ ਦੱਸਿਆ ਕਿ ਪੁੱਤਰਾਂ ਵਾਂਗ ਪਾਲੀ ਝੋਨੇ ਬਾਸਮਤੀ ਦੀ ਫ਼ਸਲ ਗੜੇਮਾਰੀ ਨਾਲ ਝੜ ਗਈ ਹੈ, ਜਿਸ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਣਦਾ ਮੁਆਵਜਾ ਦਿੱਤਾ ਜਾਵੇ ਤਾਂ ਜੋ ਉਹ ਕਣਕ ਦੀ ਫ਼ਸਲ ਦੀ ਬਿਜਾਈ ਕਰ ਸਕਣ।
ਪਿਛਲੀ ਖ਼ਬਰ ਲਕਸ਼ਮੀ ਨਰਾਇਣ ਮੰਦਰ ਹਾਜੀਪੁਰ ਵਿਖੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਅੰਗਰੇਜ਼ੀ ਵਿਭਾਗ ਨੇ ਅਕਾਦਮਿਕ ਗਤੀਵਿਧੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।