17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੇਂਟ ਸੋਲਜਰ ਇੰਸਟੀਚਿਊਟ ’ਚ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪੌਲੀਟੈਕਨਿਕ ਚੱਬੇਵਾਲ ਵਿਖੇ ਜੇ-ਪਲ ਆਰਗੇਨਾਈਜ਼ੇਸ਼ਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਤੇ ਸਕਾਰਾਤਮਿਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।

ਅਜੀਤ ਡੈਸਕ 17-10-2026
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪੌਲੀਟੈਕਨਿਕ ਚੱਬੇਵਾਲ ਵਿਖੇ ਜੇ-ਪਲ ਆਰਗੇਨਾਈਜ਼ੇਸ਼ਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਤੇ ਸਕਾਰਾਤਮਿਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਹ ਪ੍ਰੋਗਰਾਮ ਈਵੈਂਟ ਇੰਚਾਰਜ ਸੁਖਵੀਰ ਕੌਰ ਤੇ ਲੈਕਚਰਾਰ ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕਰਵਾਇਆ। ਮੁੱਖ ਬੁਲਾਰਿਆਂ ਸਤਵੰਤ ਸਿੰਘ, ਧਿਆਨ ਸਿੰਘ ਤੇ ਹਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੀ ਲਤ ਕਾਰਨ ਹੋਣ ਵਾਲੇ ਸਰੀਰਕ, ਮਾਨਸਿਕ, ਸਮਾਜਿਕ ਤੇ ਵਿੱਦਿਅਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਸ਼ਾ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ, ਸਗੋਂ ਇਸ ਦਾ ਮਾੜਾ ਅਸਰ ਉਸ ਦੇ ਪਰਿਵਾਰ, ਪੜ੍ਹਾਈ ਅਤੇ ਭਵਿੱਖ ‘ਤੇ ਵੀ ਪੈਂਦਾ ਹੈ। ਕਾਲਜ ਦੇ ਪ੍ਰਿੰਸੀਪਲ ਇੰਜੀਨੀਅਰ ਹਰਜੀਤ ਸਿੰਘ ਨੇ ‘ਨਸ਼ਿਆਂ ਨੂੰ ਕਹੋ ਨਾਂਹ, ਜ਼ਿੰਦਗੀ ਨੂੰ ਕਹੋ ਹਾਂ’ ਦਾ ਪ੍ਰੇਰਨਾਦਾਇਕ ਸੰਦੇਸ਼ ਦਿੰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਮੇਤ ਹੋਰ ਉਸਾਰੂ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਤਿਲਕ ਰਾਜ ਚੌਹਾਨ ਭਾਜਪਾ ਦੇ ਓ. ਬੀ. ਸੀ. ਮੋਰਚਾ ਸੂਬਾ ਕਾਰਜਕਾਰਨੀ ਦੇ ਮੈਂਬਰ ਬਣੇ ਅਗਲੀ ਖ਼ਬਰ ਰਜਿੰਦਰ ਮਾਰਸ਼ਲ ਤੇ ਸੁਖਵਿੰਦਰ ਅਰੋੜਾ ਵਲੋਂ ਰਾਮ-ਲੀਲ੍ਹਾ ਦੀ ਨੌਵੀਂ ਨਾਈਟ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।