17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਵਪਾਰੀਆਂ ਵਲੋਂ ਨਗਰ ਕੌਂਸਲ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ ਨਾਲ ਬੈਠਕ

ਦਸੂਹਾ, 16 ਅਕਤੂਬਰ (ਕੌਸ਼ਲ)-ਆਉਣ ਵਾਲੇ ਤਿਉਹਾਰਾਂ ਸੀਜ਼ਨ ਨੂੰ ਦੇਖਦੇ ਹੋਏ ਦਸੂਹਾ ਦੇ ਵਪਾਰੀਆਂ ਵਲੋਂ ਆਪਣੀਆਂ ਸਮੱਸਿਆਵਾਂ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਇਸ ਮੌਕੇ ਵਪਾਰੀਆਂ ਨੇ ਤਿਉਹਾਰੀ ਸੀਜ਼ਨ ਦੌਰਾਨ ਬਾਜ਼ਾਰਾਂ ਵਿਚ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਲਈ ਪ੍ਰਸ਼ਾਸਨ ਤੋਂ ਸਹਿਯੋਗ ਦੀ ਮੰਗ ਕੀਤੀ, ਤਾਂ ਜੋ ਵਪਾਰੀਆਂ ਤੇ ਖ਼ਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਅਜੀਤ ਡੈਸਕ 17-10-2026
ਦਸੂਹਾ, 16 ਅਕਤੂਬਰ (ਕੌਸ਼ਲ)-ਆਉਣ ਵਾਲੇ ਤਿਉਹਾਰਾਂ ਸੀਜ਼ਨ ਨੂੰ ਦੇਖਦੇ ਹੋਏ ਦਸੂਹਾ ਦੇ ਵਪਾਰੀਆਂ ਵਲੋਂ ਆਪਣੀਆਂ ਸਮੱਸਿਆਵਾਂ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਇਸ ਮੌਕੇ ਵਪਾਰੀਆਂ ਨੇ ਤਿਉਹਾਰੀ ਸੀਜ਼ਨ ਦੌਰਾਨ ਬਾਜ਼ਾਰਾਂ ਵਿਚ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਲਈ ਪ੍ਰਸ਼ਾਸਨ ਤੋਂ ਸਹਿਯੋਗ ਦੀ ਮੰਗ ਕੀਤੀ, ਤਾਂ ਜੋ ਵਪਾਰੀਆਂ ਤੇ ਖ਼ਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸੰਬੰਧੀ ਹੋਈ ਮੀਟਿੰਗ ਦੀ ਅਗਵਾਈ ਟਰੇਡ ਵਿੰਗ ਦੇ ਪ੍ਰਧਾਨ ਬਲਦੇਵ ਠਾਕੁਰ ਨੇ ਕੀਤੀ। ਮੀਟਿੰਗ ਦੌਰਾਨ ਵਪਾਰੀਆਂ ਨੇ ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰਾਂ ਵਿਚ ਬਿਹਤਰ ਪ੍ਰਬੰਧ ਕਰਨ ਅਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸਨ ਦੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ ਤੋਂ ਇਲਾਵਾ ਕਾਰਜ ਸਾਧਕ ਅਫ਼ਸਰ ਕਮਲਜਿੰਦਰ ਸਿੰਘ ਵੀ ਮੌਜੂਦ ਸਨ। ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸੰਬੰਧਿਤ ਮੁੱਦੇ ਉਨ੍ਹਾਂ ਦੇ ਸਾਹਮਣੇ ਰੱਖੇ ਅਤੇ ਤਿਉਹਾਰੀ ਸੀਜ਼ਨ ਦੌਰਾਨ ਪ੍ਰਸ਼ਾਸਨ ਵਲੋਂ ਸਹਿਯੋਗ ਦੇਣ ਦੀ ਅਪੀਲ ਕੀਤੀ। ਮੀਟਿੰਗ ’ਚ ਨਿਰਮਲ ਸਿੰਘ, ਰਾਕੇਸ਼ ਮਹਾਜਨ, ਗੁਰਚਰਨ ਸਿੰਘ ਡਾਇਮੰਡ, ਰਾਜੂ ਠੁਕਰਾਲ, ਤਰਸੇਮ ਸਿੰਘ ਖ਼ਾਲਸਾ, ਕੇਵਲ ਕ੍ਰਿਸ਼ਨ, ਰਾਜੇਸ਼ ਕੁਮਾਰ, ਪਵਨ ਕੁਮਾਰ, ਵਸੈਬਰ ਅਰੋੜਾ, ਰੰਮੀ ਅਰੋੜਾ, ਸਿੰਪੀ ਅਤੇ ਬਿੱਲਾ ਅਰੋੜਾ ਸਮੇਤ ਹੋਰ ਵਪਾਰੀ ਹਾਜ਼ਰ ਸਨ। ਵਪਾਰੀਆਂ ਨੇ ਉਮੀਦ ਪ੍ਰਗਟਾਈ ਕਿ ਨਗਰ ਕੌਂਸਲ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਤਿਉਹਾਰੀ ਸੀਜ਼ਨ ਦੌਰਾਨ ਬਾਜ਼ਾਰਾਂ ਵਿਚ ਸੁਚੱਜੇ ਪ੍ਰਬੰਧ ਬਣਾਏ ਰੱਖਣ ਵਿਚ ਮਦਦ ਮਿਲੇਗੀ ਅਤੇ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਸਹੂਲਤ ਮਿਲੇਗੀ ।
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਦੀ ਅਮਾਨਵੀ ਸਿੰਘ ਨੇ ਸੂਬਾ ਪੱਧਰੀ ਵੁਸ਼ੂ ਮੁਕਾਬਲੇ ’ਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਸੀ. ਐਚ. ਸੀ. ਬੀਣੇਵਾਲ ’ਚ ਮਰੀਜ਼ਾਂ ਨੂੰ ਹੱਥ ਧੋਣ ਦੀ ਸਹੀ ਵਿਧੀ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।