18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਖ਼ਾਲਸਾ ਕਾਲਜ ’ਚ ਵਿੱਤੀ ਸਾਖਰਤਾ ਤੇ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਪ੍ਰੋਗਰਾਮ

ਗੜ੍ਹਦੀਵਾਲਾ, 17 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਲੋਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵਿੱਤੀ ਸਾਖਰਤਾ ਤੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ ‘ਚ ਪ੍ਰਵੀਨ ਕੁਮਾਰ ਸਕਿਉਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ ਨੇ ਵਿਦਿਆਰਥੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਪੈਸੇ ਦੀ ਸਹੀ ਵਰਤੋਂ, ਬੱਚਤ ਕਰਨ ਦੀ ਮਹੱਤਤਾ, ਵਿੱਤੀ ਯੋਜਨਾਬੰਦੀ ਤੇ ਨਿਵੇਸ਼ ਸੰਬੰਧੀ ਬੁਨਿਆਦੀ ਜਾਣਕਾਰੀ ਦਿੱਤੀ।

ਅਜੀਤ ਡੈਸਕ 18-10-2026
ਗੜ੍ਹਦੀਵਾਲਾ, 17 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਲੋਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵਿੱਤੀ ਸਾਖਰਤਾ ਤੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ ‘ਚ ਪ੍ਰਵੀਨ ਕੁਮਾਰ ਸਕਿਉਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ ਨੇ ਵਿਦਿਆਰਥੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਪੈਸੇ ਦੀ ਸਹੀ ਵਰਤੋਂ, ਬੱਚਤ ਕਰਨ ਦੀ ਮਹੱਤਤਾ, ਵਿੱਤੀ ਯੋਜਨਾਬੰਦੀ ਤੇ ਨਿਵੇਸ਼ ਸੰਬੰਧੀ ਬੁਨਿਆਦੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਵਿਚ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਦੀ ਜਾਣਕਾਰੀ ਹਰ ਵਿਦਿਆਰਥੀ ਲਈ ਬੇਹੱਦ ਜ਼ਰੂਰੀ ਹੈ। ਇਸ ਮੌਕੇ ਜਸਵਿੰਦਰ ਸਿੰਘ ਮਣਕੂ, ਮੈਡਮ ਜਸਪ੍ਰੀਤ ਕੌਰ, ਡਾ. ਹਰਪ੍ਰੀਤ ਕੌਰ ਤੇ ਹੋਰ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਮਨਾਇਆ ਅਗਲੀ ਖ਼ਬਰ ਇਕੋਤਰੀ ਸਮਾਗਮ ਦੌਰਾਨ ਅੰਮ੍ਰਿਤਮਈ ਗੁਰਬਾਣੀ ਦੇ ਪ੍ਰਵਾਹ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।