18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੁੱਲ ਹਿੰਦ ਕਾਂਗਰਸ ਕਮੇਟੀ ਨੇ ਅਮਰਪ੍ਰੀਤ ਸਿੰਘ ਮਿੰਟੂ ਲਾਲੀ ਨੂੰ ਕੇਂਦਰੀ ਨਿਰੀਖਕ ਬਣਾਇਆ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਕੌਮੀ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਚਲਾਏ ਜਾ ਰਹੇ ਦੇਸ਼ ਵਿਆਪੀ ਅੰਦੋਲਨ ‘ਵੋਟ ਬਚਾਓ-ਦੇਸ਼ ਬਚਾਓ’ ਨੂੰ ਹੋਰ ਤੇਜ਼ ਕਰਨ ਲਈ ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਹਲਕਾ ਇੰਚਾਰਜ ਗੜ੍ਹਸ਼ੰਕਰ ਤੇ ਕੁਲ ਹਿੰਦ ਕਾਂਗਰਸ ਕਮੇਟੀ ਦੇ ਮੈਂਬਰ ਅਮਰਪ੍ਰੀਤ ਸਿੰਘ ਮਿੰਟੂ ਲਾਲੀ ਨੂੰ ਕੇਂਦਰੀ ਨਿਰੀਖਕ ਬਣਾਇਆ। ਆਪਣੀ ਇਸ ਨਿਯੁਕਤੀ ‘ਤੇ ਅਮਰਪ੍ਰੀਤ ਸਿੰਘ ਮਿੰਟੂ ਲਾਲੀ ਨੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਜਨਰਲ ਸਕੱਤਰ ਸੰਗਠਨ ਕੇ.

ਅਜੀਤ ਡੈਸਕ 18-10-2026
ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਕੌਮੀ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਚਲਾਏ ਜਾ ਰਹੇ ਦੇਸ਼ ਵਿਆਪੀ ਅੰਦੋਲਨ ‘ਵੋਟ ਬਚਾਓ-ਦੇਸ਼ ਬਚਾਓ’ ਨੂੰ ਹੋਰ ਤੇਜ਼ ਕਰਨ ਲਈ ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਹਲਕਾ ਇੰਚਾਰਜ ਗੜ੍ਹਸ਼ੰਕਰ ਤੇ ਕੁਲ ਹਿੰਦ ਕਾਂਗਰਸ ਕਮੇਟੀ ਦੇ ਮੈਂਬਰ ਅਮਰਪ੍ਰੀਤ ਸਿੰਘ ਮਿੰਟੂ ਲਾਲੀ ਨੂੰ ਕੇਂਦਰੀ ਨਿਰੀਖਕ ਬਣਾਇਆ। ਆਪਣੀ ਇਸ ਨਿਯੁਕਤੀ ‘ਤੇ ਅਮਰਪ੍ਰੀਤ ਸਿੰਘ ਮਿੰਟੂ ਲਾਲੀ ਨੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਜਨਰਲ ਸਕੱਤਰ ਸੰਗਠਨ ਕੇ.ਸੀ.ਵੇਨੁਗੋਪਾਲ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਦਿੱਲੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਲੈ ਕੇ ਪਾਰਟੀ ਵਲੋਂ ਦਿੱਤੇ ਗਏ ਅਧਿਕਾਰ ਖੇਤਰ ‘ਚ ਜਾ ਕੇ ਲੋਕਾਂ ਨੂੰ ਇਸ ਮੁਹਿੰਮ ਲਈ ਲਾਮਬੰਦ ਕਰਨਗੇ। ਜ਼ਿਕਰਯੋਗ ਹੈ ਕਿ ਮਿੰਟੂ ਲਾਲੀ ਵਲੋਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ, ਕੁਲ ਹਿੰਦ ਯੂਥ ਕਾਂਗਰਸ ਦੇ ਕੌਮੀ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਕਾਂਗਰਸ ਕੰਪੇਨ ਕਮੇਟੀ ਦੇ ਕਨਵੀਨਰ, ਪੰਜਾਬ ਕਾਂਗਰਸ ਕੋਵਿਡ ਕੰਟਰੋਲ ਦੇ ਚੇਅਰਮੈਨ, ਕੁੱਲ ਹਿੰਦ ਕਾਂਗਰਸ ਦੇ ਕੇਂਦਰੀ ਨਿਰੀਖਕ ਵਜੋਂ ਵੱਖ-ਵੱਖ ਸੂਬਿਆਂ ਸਮੇਤ ਅਨੇਕਾਂ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਈਆਂ ਜਾ ਚੁੱਕੀਆਂ ਹਨ।
ਪਿਛਲੀ ਖ਼ਬਰ ਪ੍ਰੋ. ਸੀਕਰੀ ਵਲੋਂ ਅਕਾਲੀ ਦਲ (ਬ) ਦੀ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਨਾਲ ਕੀਤਾ ਰਾਬਤਾ ਅਗਲੀ ਖ਼ਬਰ ਭਗਵਾਨ ਸ੍ਰੀ ਰਾਮ ਚੰਦਰ ਦੀ ਦੇ ਵਿਆਹ ਸੰਬੰਧੀ ਸ਼ੋਭਾ ਯਾਤਰਾ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।