19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੀਨੀਅਰ ਸੈਕੰਡਰੀ ਸਕੂਲ ’ਚ ਵਰਲਡ ਹੈਂਡ ਵਾਸ਼ਿੰਗ ਡੇ ਮਨਾਇਆ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਐਸ. ਐਮ.

ਅਜੀਤ ਡੈਸਕ 19-10-2026
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਐਸ. ਐਮ. ਓ. ਡਾ. ਰੋਹਿਤ ਬਰੂਟਾ ਪੀ. ਐਚ. ਸੀ. ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਸਾਰਪੁਰ-ਮੱਕੋਵਾਲ ਵਿਖੇ ਵਰਲਡ ਹੈਂਡ ਵਾਸ਼ਿੰਗ ਡੇ ਮਨਾਇਆ। ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਸਕੂਲ ਵਿਦਿਆਰਥੀਆਂ ਨੂੰ ਦੱਸਿਆ ਕਿ ਵਰਲਡ ਹੈਂਡ ਵਾਸ਼ਿੰਗ ਡੇ ਹਰ ਸਾਲ 15 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਸਮੇਂ ਸਕੂਲ ਵਿਦਿਆਰਥੀਆਂ ਨੂੰ ਹੱਥ ਧੋਣ ਸੰਬੰਧੀ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਹੱਥ ਧੋਣ ਨਾਲ ਡਾਇਰੀਆ, ਟਾਈਫ਼ਾਈਡ ਅਤੇ ਸਾਹ ਦੀਆਂ ਬਿਮਾਰੀਆਂ ਵਰਗੀਆਂ ਕਈ ਇਨਫੈਕਸ਼ਨਾਂ ਤੋਂ ਬਚਿਆ ਜਾ ਸਕਦਾ ਹੈ। ਹੈ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਅਨਿਲ ਕੁਮਾਰ, ਨੋਡਲ ਸਿਹਤ ਅਫ਼ਸਰ ਜਗਦੀਪ ਸਿੰਘ, ਅਧਿਆਪਕ ਦਲਜੀਤ ਸਿੰਘ, ਸੰਦੀਪ ਕੁਮਾਰ, ਪੂਨਮ ਜੋਤੀ, ਸਮਰਿਧੀ, ਨਿਸ਼ਾ ਰਾਣੀ, ਰਮਨ ਕੁਮਾਰੀ, ਕਮਲੇਸ਼ ਦੇਵੀ ਏ.ਐਨ.ਐਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਵਿਸ਼ਵ ਖੁਰਾਕ ਦਿਵਸ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੁਫ਼ਤ ਮੈਡੀਕਲ ਤੇ ਖ਼ੂਨ ਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।