ਖ਼ਾਲਸਾ ਸਕੂਲ ਗੜ੍ਹਦੀਵਾਲਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਕੀਤਾ ਯਾਦ
ਗੜ੍ਹਦੀਵਾਲਾ, 18 ਅਕਤੂਬਰ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਦੀ ਪ੍ਰੇਰਨਾ ਤੇ ਪ੍ਰਿੰਸੀਪਲ ਅਰਵਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸਕੂਲ ਵਿਖੇ ਸਥਾਪਿਤ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ’ਤੇ ਫ਼ੁਲ ਭੇਟ ਕਰਦਿਆਂ ਉਨ੍ਹਾਂ ਵਲੋਂ ਸਿੱਖ ਕੌਮ ਲਈ ਕੀਤੇ ਬਹਾਦਰੀ ਭਰੇ ਕਾਰਨਾਮਿਆਂ ਨੂੰ ਯਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਗਿੱਲ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਬੰਦਾ ਬਹਾਦਰ ਅਜਿਹੇ ਸਿੱਖ ਜਰਨੈਲ ਸਨ, ਜਿਨ੍ਹਾਂ ਨੇ ਪੰਜਾਬ ਵਿਚ ਸਿੱਖ ਰਾਜ ਕਾਇਮ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ ’ਤੇ ਸਿੱਕੇ ਜਾਰੀ ਕੀਤੇ ਅਤੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾ ਕੇ ਜ਼ਿਮੀਦਾਰੀ ਪ੍ਰਥਾ ਖ਼ਤਮ ਕੀਤੀ।
ਗੜ੍ਹਦੀਵਾਲਾ, 18 ਅਕਤੂਬਰ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਦੀ ਪ੍ਰੇਰਨਾ ਤੇ ਪ੍ਰਿੰਸੀਪਲ ਅਰਵਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸਕੂਲ ਵਿਖੇ ਸਥਾਪਿਤ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ’ਤੇ ਫ਼ੁਲ ਭੇਟ ਕਰਦਿਆਂ ਉਨ੍ਹਾਂ ਵਲੋਂ ਸਿੱਖ ਕੌਮ ਲਈ ਕੀਤੇ ਬਹਾਦਰੀ ਭਰੇ ਕਾਰਨਾਮਿਆਂ ਨੂੰ ਯਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਗਿੱਲ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਬੰਦਾ ਬਹਾਦਰ ਅਜਿਹੇ ਸਿੱਖ ਜਰਨੈਲ ਸਨ, ਜਿਨ੍ਹਾਂ ਨੇ ਪੰਜਾਬ ਵਿਚ ਸਿੱਖ ਰਾਜ ਕਾਇਮ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ ’ਤੇ ਸਿੱਕੇ ਜਾਰੀ ਕੀਤੇ ਅਤੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾ ਕੇ ਜ਼ਿਮੀਦਾਰੀ ਪ੍ਰਥਾ ਖ਼ਤਮ ਕੀਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਇੰਦਰਵੀਰ ਕੌਰ, ਮੈਡਮ ਰਣਵੀਰ ਕੌਰ, ਨਰਿੰਦਰ ਕੌਰ ਗੜ੍ਹਦੀਵਾਲਾ, ਮਨਜੀਤ ਕੌਰ, ਸਪਿੰਦਰਜੀਤ ਕੌਰ, ਪੂਜਾ ਰਾਣੀ, ਜਸਪ੍ਰੀਤ ਕੌਰ ਢੱਟ, ਮਨਪ੍ਰੀਤ ਕੌਰ ਮਿਰਜ਼ਾਪੁਰ, ਸ਼ਰਨਪ੍ਰੀਤ ਕੌਰ, ਗਗਨਦੀਪ ਕੌਰ, ਜਸਵਿੰਦਰ ਕੌਰ, ਨਵਦੀਪ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ।