ਕੀਰਤਨ ਦਰਬਾਰ ਦਾ ਪ੍ਰਚਾਰ ਕਰਦੇ ਹੋਏ ਬਜ਼ੁਰਗ ਸੁਰਜੀਤ ਸਿੰਘ। ਨਾਲ ਰਣਜੀਤ ਸਿੰਘ ਸਰਪੰਚ ਲਾਚੋਵਾਲ। 100 ਸਾਲਾ ਬਜ਼ੁਰਗ ਕੀਰਤਨ ਦਰਬਾਰ ਸੰਬੰਧੀ ਕਰ ਰਿਹੈ ਪ੍ਰਚਾਰ
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਦਸਮੇਸ਼ ਸੇਵਾ ਸੰਮਤੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਵਿਖੇ ਮਹਾਨ ਕੀਰਤਨ ਦਰਬਾਰ 24 ਅਕਤੂਬਰ ਨੂੰ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਧਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਕੀਰਤਨ ਦਰਬਾਰ ‘ਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ ਜਦਕਿ ਵੱਖ-ਵੱਖ ਰਾਗੀ ਜਥੇ ਤੇ ਕਥਾਵਾਚਕ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ।
ਅਜੀਤ ਡੈਸਕ
21-10-2026