ਅੰਡਰ-14 ’ਚ ਜ਼ਿਲ੍ਹਾ ਰੂਪਨਗਰ ਅਤੇ ਅੰਡਰ-17 ’ਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਟੀਮ ਰਹੀ ਜੇਤੂ
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਅਧੀਨ ਰਾਜ ਪੱਧਰੀ ਖੇਡ ਫੁੱਟਬਾਲ ਦਾ ਟੂਰਨਾਮੈਂਟ ਦੇ ਚੌਥੇ ਦਿਨ ਵੱਖ-ਵੱਖ ਖੇਡ ਮੈਦਾਨਾਂ ’ਚ ਫਾਈਨਲ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਪੰਜਾਬ ਰਾਜ ਦੇ ਸਮੂਹ ਜ਼ਿਲਿ੍ਹਆਂ ’ਚੋਂ ਅੰਡਰ-14 ,17 ,21, 21-30,31-40 ਸਾਲ ਦੇ ਖਿਡਾਰੀ ਭਾਗ ਲੈ ਰਹੇ ਹਨ।
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਅਧੀਨ ਰਾਜ ਪੱਧਰੀ ਖੇਡ ਫੁੱਟਬਾਲ ਦਾ ਟੂਰਨਾਮੈਂਟ ਦੇ ਚੌਥੇ ਦਿਨ ਵੱਖ-ਵੱਖ ਖੇਡ ਮੈਦਾਨਾਂ ’ਚ ਫਾਈਨਲ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਪੰਜਾਬ ਰਾਜ ਦੇ ਸਮੂਹ ਜ਼ਿਲਿ੍ਹਆਂ ’ਚੋਂ ਅੰਡਰ-14 ,17 ,21, 21-30,31-40 ਸਾਲ ਦੇ ਖਿਡਾਰੀ ਭਾਗ ਲੈ ਰਹੇ ਹਨ। ਫਾਈਨਲ ਮੁਕਾਬਲਿਆਂ ਦੇ ਨਤੀਜਿਆਂ ’ਚ ਅੰਡਰ-14 ਸਾਲ (ਲੜਕੇ) ’ਚੋਂ ਜ਼ਿਲ੍ਹਾ ਰੂਪ ਨਗਰ ਪਹਿਲੇ, ਜ਼ਿਲ੍ਹਾ ਮਾਨਸਾ ਦੂਜੇ ਸਥਾਨ ਅਤੇ ਜ਼ਿਲ੍ਹਾ ਬਠਿੰਡਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਅੰਡਰ-17 ਸਾਲ ਵਿਚ ਲੜਕਿਆਂ ਦੀਆਂ ਟੀਮਾਂ ’ਚੋਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਪਹਿਲੇ, ਜ਼ਿਲ੍ਹਾ ਪਟਿਆਲਾ ਦੀ ਟੀਮ ਦੂਜੇ ਅਤੇ ਜ਼ਿਲ੍ਹਾ ਜਲੰਧਰ ਦੀ ਟੀਮ ਨੇ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਅੰਡਰ-21 ਸਾਲ ਵਿਚ ਜ਼ਿਲ੍ਹਾ ਕਪੂਰਥਲਾ ਦੀ ਟੀਮ ਨੇ ਪਹਿਲਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਨੇ ਦੂਜਾ ਅਤੇ ਜ਼ਿਲ੍ਹਾ ਰੂਪ ਨਗਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ । 21-30 ਸਾਲ ਵਿਚ ਲੜਕਿਆ ਦੀ ਟੀਮਾਂ ’ਚੋਂ ਜ਼ਿਲ੍ਹਾ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਦੂਜਾ ਅਤੇ ਜ਼ਿਲ੍ਹਾ ਮੋਗਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 31-40 ਸਾਲ ਉਮਰ ਵਰਗ ਵਿਚ ਮਰਦਾਂ ਦੀਆਂ ਟੀਮਾਂ ’ਚੋਂ ਜ਼ਿਲ੍ਹਾ ਲੁਧਿਆਣਾ ਨੇ ਪਹਿਲਾ ਸਥਾਨ, ਐੱਸ.ਬੀ.ਐੱਸ. ਨਗਰ ਨੇ ਦੂਜਾ ਸਥਾਨ ਅਤੇ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਲੜਕੀਆਂ ਦੇ ਮੁਕਾਬਲੇ ਭਲਕੇ ਸ਼ੁਰੂ ਕਰਵਾਏ ਜਾਣਗੇ।