ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਸੂਬਾ ਮੀਤ ਪ੍ਰਧਾਨ ਕੈਰੇ ਦਾ ਸਨਮਾਨ
ਦਸੂਹਾ, 21 ਅਕਤੂਬਰ (ਭੁੱਲਰ)- ਮੀਰੀ-ਪੀਰੀ ਸੇਵਾ ਸੁਸਾਇਟੀ ਰਜਿਸਟਰਡ ਬੋਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਸੁਰਜੀਤ ਸਿੰਘ ਕੈਰੇ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਡਸਾ ਵਲੋਂ ਸਿਰੋਪਾਓ ਭੇਂਟ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।
ਅਜੀਤ ਡੈਸਕ
22-10-2026