23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਫੂਡ ਸੇਫ਼ਟੀ ਟੀਮ ਨੇ ਦਿੱਲੀ ਤੋਂ ਆਉਣ ਵਾਲੀਆਂ ਬੱਸਾਂ ਚੈਕਿੰਗ ਦੌਰਾਨ ਦੁੱਧ ਤੇ ਪਨੀਰ ਦੇ ਸੈਂਪਲ ਭਰੇ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮਾਂ ਵਲੋਂ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਤੇ ਸੈਂਪਲਿੰਗ ਕੀਤੀ ਜਾ ਰਹੀ ਹੈ।

ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮਾਂ ਵਲੋਂ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸਵੇਰੇ ਫੂਡ ਸੇਫ਼ਟੀ ਅਫ਼ਸਰ ਵਿਵੇਕ ਅਤੇ ਉਨ੍ਹਾਂ ਦੀ ਟੀਮ ਵਲੋਂ ਪ੍ਰਭਾਤ ਚੌਕ ਤੇ ਫਗਵਾੜਾ ਬਾਈਪਾਸ ਵਿਖੇ ਨਾਕੇ ਲਗਾ ਕੇ ਦਿੱਲੀ ਤੋਂ ਆਉਣ ਵਾਲੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੱਸਾਂ ਵਿਚ ਲਿਜਾਈਆਂ ਜਾ ਰਹੀਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਕੀਤੀ ਗਈ। ਟੀਮ ਵਲੋਂ ਖ਼ਾਸ ਤੌਰ ‘ਤੇ ਪਨੀਰ, ਖੋਆ ਅਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਹੋਰ ਵਸਤਾਂ ਦੀ ਗੁਣਵੱਤਾ ਦੀ ਜਾਂਚ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਤਿਉਹਾਰਾਂ ਦੇ ਦਿਨਾਂ ਵਿਚ ਲੋਕਾਂ ਤੱਕ ਮਿਲਾਵਟ ਰਹਿਤ ਤੇ ਮਿਆਰੀ ਖ਼ੁਰਾਕ ਪਹੁੰਚੇ। ਇਸ ਦੌਰਾਨ ਦੁੱਧ ਦਾ ਇਕ ਤੇ ਪਨੀਰ ਦਾ ਇਕ ਸੈਂਪਲ ਲੈ ਕੇ ਜਾਂਚ ਲਈ ਭੇਜਿਆ। ਸੈਂਪਲਾਂ ਦੀ ਜਾਂਚ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਸਿਹਤ ਵਿਭਾਗ ਵਲੋਂ ਦੁੱਧ, ਪਨੀਰ, ਖੋਆ ਤੇ ਮਠਿਆਈਆਂ ਵਰਗੀਆਂ ਖੁਰਾਕੀ ਵਸਤਾਂ ਦੀ ਖ਼ਰੀਦ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।
ਪਿਛਲੀ ਖ਼ਬਰ ਗੁਰ: ਅੰਗੀਠਾ ਸਾਹਿਬ ’ਚ ਨਿਤਨੇਮ ਤੇ ਕੀਰਤਨ ਸਮਾਗਮ ਅੱਜ ਅਗਲੀ ਖ਼ਬਰ ਫਲਾਈਓਵਰ ਤੋਂ ਨੌਜਵਾਨ ਲੜਕੀ ਦੀ ਲਾਸ਼ ਬਰਾਮਦ, ਗਲੇ ’ਤੇ ਡੂੰਘੇ ਕੱਟ ਦੇ ਨਿਸ਼ਾਨ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।