23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜਨਮ ਦਿਨ ਮੌਕੇ ਸਾਂਝੀ ਰਸੋਈ ਲਈ ਰਾਸ਼ੀ ਭੇਟ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਰਸੋਈ ਰਾਹੀਂ ਆਮ ਲੋਕਾਂ ਨੂੰ ਕੇਵਲ ਰੁਪਏ 10 ਪ੍ਰਤੀ ਥਾਲੀ ਦੀ ਮਾਮੂਲੀ ਦਰ ‘ਤੇ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਰਸੋਈ ਰਾਹੀਂ ਆਮ ਲੋਕਾਂ ਨੂੰ ਕੇਵਲ ਰੁਪਏ 10 ਪ੍ਰਤੀ ਥਾਲੀ ਦੀ ਮਾਮੂਲੀ ਦਰ ‘ਤੇ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਥੇ ਹਰ ਰੋਜ਼ 500 ਤੋਂ ਵੱਧ ਲੋੜਵੰਦ ਲੋਕ ਭੋਜਨ ਦਾ ਲਾਭ ਲੈ ਰਹੇ ਹਨ। ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਟੀ. ਆਰ. ਵੈਦ ਵਾਸੀ ਰਾਮਗੜ੍ਹ ਹੁਸ਼ਿਆਰਪੁਰ ਵਲੋਂ ਆਪਣੇ ਜਨਮ ਦਿਨ ਮੌਕੇ ‘ਬੁੱਕ-ਏ-ਡੇ’ ਤਹਿਤ ਸਾਂਝੀ ਰਸੋਈ ਲਈ ਰਕਮ 5,100 ਰੁਪਏ ਦਾ ਯੋਗਦਾਨ ਪਾਇਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਲੇਖਾਕਾਰ ਸਰਬਜੀਤ ਵੀ ਮੌਜੂਦ ਸਨ।
ਪਿਛਲੀ ਖ਼ਬਰ ਏਡਜ਼ ਕੰਟਰੋਲ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਪਹਿਲੀ ਤੋਂ ਤਿੱਖੇ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਗੁਰ: ਅੰਗੀਠਾ ਸਾਹਿਬ ’ਚ ਨਿਤਨੇਮ ਤੇ ਕੀਰਤਨ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।