23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਖ਼ਾਲਸਾ ਕਾਲਜ ’ਚ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ

ਗੜ੍ਹਦੀਵਾਲਾ, 22 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਦੇ ਸਹਿਯੋਗ ਦੁਆਰਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ, ਮਨੁੱਖੀ ਕਦਰਾਂ-ਕੀਮਤਾਂ ਅਤੇ ਜੀਵਨ ਵਿਚ ਨੈਤਿਕ ਸਿੱਖਿਆ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ।

ਅਜੀਤ ਡੈਸਕ 23-10-2026
ਗੜ੍ਹਦੀਵਾਲਾ, 22 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਦੇ ਸਹਿਯੋਗ ਦੁਆਰਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ, ਮਨੁੱਖੀ ਕਦਰਾਂ-ਕੀਮਤਾਂ ਅਤੇ ਜੀਵਨ ਵਿਚ ਨੈਤਿਕ ਸਿੱਖਿਆ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਇਮਤਿਹਾਨ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਦੇ ਨਾਲ-ਨਾਲ ਨੈਤਿਕ ਅਤੇ ਧਾਰਮਿਕ ਸਿੱਖਿਆ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਇਮਤਿਹਾਨ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ, ਸੱਭਿਆਚਾਰ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਕੇ. ਵੀ. ਕੇ. ਬਾਹੋਵਾਲ ਵਲੋਂ ਖੁੰਬਾਂ ਦੀ ਕਾਸ਼ਤ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ 70ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਫੁੱਟਬਾਲ ਖੇਡਾਂ ’ਚ ਬਲਾਕ ਮਾਹਿਲਪੁਰ-1 ਦੇ ਲੜਕੇ ਤੇ ਲੜਕੀਆਂ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।