23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ. ਵੀ. ਐਮ. ਵੇਅਰਹਾਊਸ ਦੀ ਮਹੀਨਾਵਾਰ ਜਾਂਚ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੀਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਕੇਸ਼ ਕੁਮਾਰ ਮੀਣਾ ਨੇ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਈ. ਵੀ.

ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੀਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਕੇਸ਼ ਕੁਮਾਰ ਮੀਣਾ ਨੇ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਈ. ਵੀ. ਐਮ. ਵੇਅਰਹਾਊਸ (ਡਬਲ ਲਾਕ) ਦੀ ਮਹੀਨਾਵਾਰ ਜਾਂਚ ਕੀਤੀ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਈ. ਵੀ. ਐਮ. ਵੇਅਰਹਾਊਸ ਦੀ ਮਹੀਨਾਵਾਰ ਜਾਂਚ ਇਕ ਨਿਯਮਤ ਤੇ ਜ਼ਰੂਰੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਤੇ ਪਾਰਦਰਸ਼ਤਾ ਨੂੰ ਕਾਇਮ ਰੱਖਣਾ ਹੈ। ਉਨ੍ਹਾਂ ਨੇ ਤਸੱਲੀ ਪ੍ਰਗਟਾਈ ਕਿ ਜ਼ਿਲ੍ਹੇ ਵਿਚ ਵੇਅਰਹਾਊਸ ਦੇ ਪ੍ਰਬੰਧ ਉੱਚਤਮ ਮਾਪਦੰਡਾਂ ਦੇ ਅਨੁਸਾਰ ਪਾਏ ਗਏ ਹਨ। ਇਸ ਮੌਕੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਇਹ ਪਹਿਲਕਦਮੀ ਲੋਕਤੰਤਰੀ ਪ੍ਰਕਿਰਿਆ ਵਿਚ ਆਮ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ ਅਤੇ ਮਸ਼ੀਨਾਂ ਦੀ ਨਿਰਪੱਖਤਾ ਸੰਬੰਧੀ ਫੈਲਾਈਆਂ ਜਾਣ ਵਾਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਵਿਚ ਸਹਾਇਕ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਖ਼ੁਸ਼ੀ ਰਾਮ ਧੀਮਾਨ, ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਰਜਨੀਸ਼ ਟੰਡਨ, ਭਾਜਪਾ ਵਲੋਂ ਭੂਸ਼ਣ ਕੁਮਾਰ ਸ਼ਰਮਾ, ਸੀ. ਪੀ. ਆਈ. (ਐਮ.) ਵਲੋਂ ਬਲਵਿੰਦਰ ਸਿੰਘ ਤੋਂ ਇਲਾਵਾ ਸਹਾਇਕ ਨੋਡਲ ਅਫ਼ਸਰ ਬਲਵਿੰਦਰ ਸਿੰਘ, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਕਾਨੂੰਗੋ ਲਖਵੀਰ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਦੇ ਵਿਰੋਧ ’ਚ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਇਸ਼ੀਕਾ ਸ਼ਰਮਾ ਨੂੰ ਗਣਤੰਤਰ ਦਿਵਸ ਪਰੇਡ ‘ਚ ਟੀਮ ਦੀ ਚੋਣ ਸੰਬੰਧੀ ਲੱਗਣ ਵਾਲੇ ਕੈਂਪ ਲਈ ਚੁਣਿਆ-ਪ੍ਰਿੰ: ਨਿਸਤਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।