ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਤੇ ਵਿਸ਼ੇਸ਼ ਸੰਖੇਪ ਸੁਧਾਈ ਸੰਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ‘ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਤੇ ਆਗਾਮੀ ਵਿਸ਼ੇਸ਼ ਸੰਖੇਪ ਸੁਧਾਈ-2026 ਸੰਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਕੇਸ਼ ਕੁਮਾਰ ਮੀਣਾ ਦੀ ਪ੍ਰਧਾਨਗੀ ਹੇਠ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਨੁਮਾਇੰਦਿਆਂ ਨੂੰ ਵਿਸ਼ੇਸ਼ ਸੰਖੇਪ ਸੁਧਾਈ ਦੇ ਨਿਰਧਾਰਿਤ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨ ਕੇ ਕੀਤੀ ਜਾਵੇਗੀ।
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ‘ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਤੇ ਆਗਾਮੀ ਵਿਸ਼ੇਸ਼ ਸੰਖੇਪ ਸੁਧਾਈ-2026 ਸੰਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਕੇਸ਼ ਕੁਮਾਰ ਮੀਣਾ ਦੀ ਪ੍ਰਧਾਨਗੀ ਹੇਠ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਨੁਮਾਇੰਦਿਆਂ ਨੂੰ ਵਿਸ਼ੇਸ਼ ਸੰਖੇਪ ਸੁਧਾਈ ਦੇ ਨਿਰਧਾਰਿਤ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨ ਕੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਵੋਟਰ 12 ਨਵੰਬਰ 2026 ਤੋਂ 11 ਦਸੰਬਰ 2026 ਤੱਕ ਵੋਟਰ ਸੂਚੀਆਂ ਸੰਬੰਧੀ ਆਪਣੇ ਦਾਅਵੇ ਤੇ ਇਤਰਾਜ਼ ਪੇਸ਼ ਕਰ ਸਕਣਗੇ। ਮੀਟਿੰਗ ‘ਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਸਥਾਪਿਤ ਕੀਤੇ ਜਾਣ ਵਾਲੇ ਨਵੇਂ ਪੋਲਿੰਗ ਸਟੇਸ਼ਨਾਂ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਪੋਲਿੰਗ ਸਟੇਸ਼ਨਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ, ਜਿਨ੍ਹਾਂ ਦੀਆਂ ਮੌਜੂਦਾ ਇਮਾਰਤਾਂ ਵਿਚ ਤਬਦੀਲੀ ਕੀਤੀ ਗਈ ਹੈ ਜਾਂ ਜਿਨ੍ਹਾਂ ਨੂੰ ਹੋਰ ਥਾਵਾਂ ‘ਤੇ ਤਬਦੀਲ ਕਰਨ ਦੀ ਤਜਵੀਜ਼ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਖ਼ੁਸ਼ੀ ਰਾਮ ਧੀਮਾਨ, ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਰਜਨੀਸ਼ ਟੰਡਨ, ਭਾਜਪਾ ਵਲੋਂ ਭੂਸ਼ਣ ਕੁਮਾਰ ਸ਼ਰਮਾ, ਸੀ. ਪੀ. ਆਈ. (ਐੱਮ) ਵਲੋਂ ਬਲਵਿੰਦਰ ਸਿੰਘ, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਕਾਨੂੰਗੋ ਲਖਵੀਰ ਸਿੰਘ ਵੀ ਹਾਜ਼ਰ ਸਨ।