22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਹਿਲਾਂ ਤੋਂ ਬਣੇ ਕਮਿਊਨਿਟੀ ਸੈਂਟਰ ਦੇ ਨਾਲ ਨਵਾਂ ਸੈਂਟਰ ਬਣਾਉਣ ਦਾ ਐਲਾਨ ਗੈਰ-ਵਾਜਬ-ਅਰੋੜਾ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਲੋਂ ਨਵਾਂ ਕਮਿਊਨਿਟੀ ਸੈਂਟਰ ਬਣਾਉਣ ਦੇ ਕੀਤੇ ਐਲਾਨ ‘ਤੇ ਪ੍ਰਕਿਰਿਆ ਪ੍ਰਗਟ ਕਰਦਿਆਂ ਇਸ ਐਲਾਨ ਨੂੰ ਸਰਾਸਰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਕਿਹਾ ਕਿ ਜਿਸ ਥਾਂ ‘ਤੇ ਨਵਾਂ ਕਮਿਊਨਿਟੀ ਸੈਂਟਰ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ, ਉਸ ਨਜ਼ਦੀਕ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬਣਾਇਆ ਗਿਆ ਕਮਿਊਨਿਟੀ ਸੈਂਟਰ ਪਹਿਲਾਂ ਤੋਂ ਮੌਜੂਦ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਦੇ ਨਾਲ ਇਕ ਹੋਰ ਸੈਂਟਰ ਬਣਾਉਣ ਦੀ ਕੋਈ ਜ਼ਰੂਰਤ ਨਹੀਂ ਹੈ, ਸਗੋਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਸੰਬੰਧੀ ਵਿਚਾਰਾਂ ਕਰਨ ਦੀ ਲੋੜ ਹੈ।

ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਲੋਂ ਨਵਾਂ ਕਮਿਊਨਿਟੀ ਸੈਂਟਰ ਬਣਾਉਣ ਦੇ ਕੀਤੇ ਐਲਾਨ ‘ਤੇ ਪ੍ਰਕਿਰਿਆ ਪ੍ਰਗਟ ਕਰਦਿਆਂ ਇਸ ਐਲਾਨ ਨੂੰ ਸਰਾਸਰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਕਿਹਾ ਕਿ ਜਿਸ ਥਾਂ ‘ਤੇ ਨਵਾਂ ਕਮਿਊਨਿਟੀ ਸੈਂਟਰ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ, ਉਸ ਨਜ਼ਦੀਕ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬਣਾਇਆ ਗਿਆ ਕਮਿਊਨਿਟੀ ਸੈਂਟਰ ਪਹਿਲਾਂ ਤੋਂ ਮੌਜੂਦ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਦੇ ਨਾਲ ਇਕ ਹੋਰ ਸੈਂਟਰ ਬਣਾਉਣ ਦੀ ਕੋਈ ਜ਼ਰੂਰਤ ਨਹੀਂ ਹੈ, ਸਗੋਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਸੰਬੰਧੀ ਵਿਚਾਰਾਂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਬਣਾਏ ਗਏ ਕਮਿਊਨਿਟੀ ਸੈਂਟਰ ‘ਚ ਲੋਕ ਨਿਰਧਾਰਿਤ ਫ਼ੀਸ ਦੇ ਕੇ ਵਿਆਹ ਤੇ ਹੋਰ ਸਮਾਜਿਕ ਸਮਾਗਮ ਕਰਵਾ ਕੇ ਇਸ ਦਾ ਲਾਭ ਲੈ ਰਹੇ ਹਨ ਅਤੇ ਹੁਣ ਮੌਜੂਦਾ ਵਿਧਾਇਕ ਨੇ ਨਵੇਂ ਕਮਿਊਨਿਟੀ ਸੈਂਟਰ ਦਾ ਐਲਾਨ ਤਾਂ ਬੇਸ਼ੱਕ ਕਰ ਦਿੱਤਾ ਪਰ ਇਹ ਸਪੱਸ਼ਟ ਨਹੀਂ ਕੀਤਾ ਕਿ ਉਥੇ ਸਮਾਗਮ ਕਰਵਾਉਣ ਲਈ ਲੋਕਾਂ ਨੂੰ ਕਿੰਨੀ ਫ਼ੀਸ ਅਦਾ ਕਰਨੀ ਪਵੇਗੀ ਅਤੇ ਕਿਹੜੀਆਂ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।
ਪਿਛਲੀ ਖ਼ਬਰ ਮੁਕੇਰੀਆਂ ਤੋਂ ਤਲਵਾੜਾ ਨੂੰ ਚੱਲ ਰਹੀਆਂ ਮਿੰਨੀ ਬੱਸਾਂ ਲਗਾ ਰਹੀਆਂ ਸਰਕਾਰ ਨੂੰ ਲੱਖਾਂ ਦਾ ਚੂਨਾ ਅਗਲੀ ਖ਼ਬਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਤੇ ਵਿਸ਼ੇਸ਼ ਸੰਖੇਪ ਸੁਧਾਈ ਸੰਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।