24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗੜ੍ਹਸ਼ੰਕਰ ’ਚ ਵੋਟਾਂ ਦੀ ਕਥਿਤ ਕਟੌਤੀ ਵਿਰੁੱਧ ਰੋਸ ਮਾਰਚ ਕਰਕੇ ਚੋਣ ਕਮਿਸ਼ਨ ਤੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)-ਸੰਯੁਕਤ ਮੋਰਚੇ ਤੇ ਸੀ. ਪੀ.

ਅਜੀਤ ਡੈਸਕ 24-10-2026
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)-ਸੰਯੁਕਤ ਮੋਰਚੇ ਤੇ ਸੀ. ਪੀ. ਆਈ. (ਐੱਮ.) ਦੇ ਸੱਦੇ ’ਤੇ ਤਹਿਸੀਲ ਗੜ੍ਹਸ਼ੰਕਰ ਵਿਚ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਗਾਂਧੀ ਪਾਰਕ ਤੋਂ ਬਾਬਾ ਗੁਰਦਿੱਤ ਸਿੰਘ ਪਾਰਕ ਤੱਕ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਰੋਸ ਮਾਰਚ ਕਰਕੇ ਅੰਤ ਵਿਚ ਚੋਣ ਕਮਿਸ਼ਨ ਤੇ ਪ੍ਰਧਾਨ ਮੰਤਰੀ ਦੇ ਪੁਤਲੇ ਸਾੜੇੇ ਗਏ। ਇਸ ਮੌਕੇ ਰਾਸ਼ਟਰਪਤੀ ਦੇ ਨਾਂਅ ਐੱਸ. ਡੀ. ਐੱਮ. ਰਾਹੀਂ ਮੰਗ-ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਦੇਸ਼ ਦੇ ਲੋਕਾਂ ਵਲੋਂ ਲੰਮੇ ਸੰਘਰਸ਼ਾਂ ਰਾਹੀਂ ਹਾਸਿਲ ਕੀਤੇ ਵੋਟ ਦੇ ਅਧਿਕਾਰ ਦੀ ਰਾਖੀ ਕੀਤੀ ਜਾਵੇ ਅਤੇ ਵੋਟਰ ਸੂਚੀਆਂ ’ਚੋਂ ਵੱਡੀ ਗਿਣਤੀ ਵਿਚ ਵੋਟਾਂ ਕੱਟਣ ਦੀ ਪ੍ਰਕਿਰਿਆ ਨੂੰ ਰੋਕਿਆ ਜਾਵੇ। ਆਗੂਆਂ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਦੀ ਕਾਰਵਾਈ ਨਾਲ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ ਅਤੇ ਇਸ ਨਾਲ ਭਾਜਪਾ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸੰਘਰਸ਼ ਕਰ ਰਹੇ ਲੋਕਾਂ ਨਾਲ ਕਥਿਤ ਧੱਕੇਸ਼ਾਹੀ ਤੇ ਤਸ਼ੱਦਦ ਦੀ ਨਿੰਦਾ ਕਰਦਿਆਂ ਰਾਸ਼ਟਰਪਤੀ ਤੋਂ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕੀਤੀ। ਸਟੇਜ ਦੀ ਕਾਰਵਾਈ ਬੀਬੀ ਸੁਭਾਸ਼ ਮੱਟੂ ਨੇ ਨਿਭਾਈ। ਰੋਸ ਮਾਰਚ ਵਿਚ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਸਕੱਤਰ ਗੁਰਨੇਕ ਸਿੰਘ ਭੱਜਲ, ਸੂਬਾਈ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ, ਕਿਰਤੀ ਕਿਸਾਨ ਯੂਨੀਅਨ ਦੇ ਹਰਮੇਸ਼ ਢੇਸੀ, ਜਮਹੂਰੀ ਕਿਸਾਨ ਸਭਾ ਦੇ ਕਲਭੂਸ਼ਣ ਕੁਮਾਰ , ਮੱਖਣ ਸਿੰਘ ਵਾਹਿਦਪੁਰੀ, ਟਰੇਡ ਯੂਨੀਅਨ ਆਗੂ ਮਹਿੰਦਰ ਕੁਮਾਰ ਵਡੋਵਾਣ, ਇਸਤਰੀ ਸਭਾ ਵਲੋਂ ਨੀਲਮ ਰਾਣੀ, ਰਾਮ ਜੀ ਦਾਸ ਚੌਹਾਨ, ਮੋਹਨ ਲਾਲ ਬਿਨੇਵਾਲ, ਗਰਬਖ਼ਸ਼ ਕੌਰ, ਸੁਖਵਿੰਦਰ ਕੌਰ, ਬਲਬੀਰ ਸਿੰਘ, ਬਖ਼ਸ਼ੀਸ਼ ਸਿੰਘ, ਅਵਤਾਰ ਸਿੰਘ, ਪ੍ਰੇਮ ਸਿੰਘ, ਬਲਬੀਰ ਸਿੰਘ ਬੋੜਾ, ਸ਼ਾਮ ਸੁੰਦਰ ਕਪੂਰ, ਗੁਰਨਾਮ ਸਿੰਘ ਹਾਜੀਪੁਰ, ਬਹਾਦਰ ਸਿੰਘ ਮੇਗੋਵਾਲ, ਹੰਸ ਰਾਜ, ਸ਼ਿੰਗਾਰਾ ਰਾਮ, ਬਖ਼ਸ਼ੀਸ਼ ਸਿੰਘ ਦਿਆਲ, ਸੁਰਿੰਦਰ ਸਿੰਘ ਮੱਟੂ, ਜਸਵਿੰਦਰ ਸਿੰਘ, ਜਸਵਿੰਦਰ ਕੌਰ ਬੋੜਾ, ਰਸ਼ਪਾਲ ਕੌਰ ਗੜ੍ਹਸ਼ੰਕਰ ਤੇ ਜਸਵਿੰਦਰ ਮੱਟੂ ਸਮੇਤ ਵੱਡੀ ਗਿਣਤੀ ਵਿਚ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ੋਭਾ ਯਾਤਰਾ ਸੰਬੰਧੀ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ’ਚ ਅੱਜ ਅੱਧੇ ਦਿਨ ਛੁੱਟੀ ਦਾ ਐਲਾਨ ਅਗਲੀ ਖ਼ਬਰ ਬਰਮ ਨਾ ਹੋਣ ਕਾਰਨ ਬੇਕਾਬੂ ਕਾਰ ਰੁੱਖ ਨਾਲ ਟਕਰਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।