25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਉੱਤਰਾਖੰਡ ਦਾ ਵਿੱਦਿਅਕ ਤੇ ਧਾਰਮਿਕ ਟੂਰ

ਗੜ੍ਹਸ਼ੰਕਰ, 24 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਉੱਤਰਾਖੰਡ ਦਾ ਤਿੰਨ ਦਿਨਾਂ ਦਾ ਵਿੱਦਿਅਕ ਤੇ ਧਾਰਮਿਕ ਟੂਰ ਲਗਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਪਾਊਂਟਾ ਸਾਹਿਬ, ਦੇਹਰਾਦੂਨ, ਰਿਸ਼ੀਕੇਸ਼ ਤੇ ਹਰਿਦੁਆਰ ਸਮੇਤ ਕਈ ਇਤਿਹਾਸਕ, ਧਾਰਮਿਕ ਤੇ ਸੈਰ-ਸਪਾਟੇ ਵਾਲੀਆਂ ਥਾਵਾਂ ਦਾ ਦੌਰਾ ਕੀਤਾ।

ਅਜੀਤ ਡੈਸਕ 25-10-2026
ਗੜ੍ਹਸ਼ੰਕਰ, 24 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਉੱਤਰਾਖੰਡ ਦਾ ਤਿੰਨ ਦਿਨਾਂ ਦਾ ਵਿੱਦਿਅਕ ਤੇ ਧਾਰਮਿਕ ਟੂਰ ਲਗਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਪਾਊਂਟਾ ਸਾਹਿਬ, ਦੇਹਰਾਦੂਨ, ਰਿਸ਼ੀਕੇਸ਼ ਤੇ ਹਰਿਦੁਆਰ ਸਮੇਤ ਕਈ ਇਤਿਹਾਸਕ, ਧਾਰਮਿਕ ਤੇ ਸੈਰ-ਸਪਾਟੇ ਵਾਲੀਆਂ ਥਾਵਾਂ ਦਾ ਦੌਰਾ ਕੀਤਾ। ਵਿੱਦਿਅਕ ਟੂਰ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਦਰਸ਼ਨ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜੀਵਨ ਤੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਦੂਜੇ ਦਿਨ ਦੇਹਰਾਦੂਨ ਸਥਿਤ ਫੌਰੈਸਟ ਰਿਸਰਚ ਇੰਸਟੀਚਿਊਟ ਮਿਊਜ਼ੀਅਮ ਵਿਖੇ ਵਾਤਾਵਰਨ, ਜੰਗਲਾਂ ‘ਤੇ ਜੀਵ-ਵਿਭਿੰਨਤਾ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਟਪਕੇਸ਼ਵਰ ਮਹਾਦੇਵ ਮੰਦਰ ਤੇ ਗੁੱਚੂਪਾਨੀ, ਰੌਬਰਜ਼ ਕੇਵ ਵਿਖੇ ਕੁਦਰਤ ਦੀ ਸੁੰਦਰਤਾ ਨੂੰ ਨੇੜਿਓ ਤੱਕਿਆ। ਰਿਸ਼ੀਕੇਸ਼ ਵਿਖੇ ਜਾਨਕੀ ਸੇਤੂ, ਰਾਮ ਝੂਲਾ ਤੇ ਲਕਸ਼ਮਣ ਝੂਲਾ ਦੇਖਣ ਦੇ ਨਾਲ ਗੁਰਦੁਆਰਾ ਸਾਹਿਬ ਰਿਸ਼ੀਕੇਸ਼ ਵਿਖੇ ਮੱਥਾ ਟੇਕਿਆ। ਆਖਰੀ ਦਿਨ ਹਰਿ ਕੀ ਪੌੜੀ ਦੇ ਦਰਸ਼ਨ ਕਰਨ ਉਪਰੰਤ ਕ੍ਰਿਸਟਲ ਵਰਲਡ ਐਮਿਓਜਮੈਂਟ ਤੇ ਵਾਟਰ ਪਾਰਕ ਦਾ ਦੌਰਾ ਕੀਤਾ। ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਧਰਮਾਂ, ਸਭਿਆਚਾਰਾਂ, ਇਤਿਹਾਸਕ ਵਿਰਾਸਤ ਤੇ ਕੁਦਰਤੀ ਸੁੰਦਰਤਾ ਬਾਰੇ ਆਪਣੇ ਗਿਆਨ ‘ਚ ਵਾਧਾ ਕੀਤਾ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੇ ਹਨ ਤੇ ਉਨ੍ਹਾਂ ਨੂੰ ਕਿਤਾਬੀ ਪੜ੍ਹਾਈ ਦੇ ਨਾਲ ਨਾਲ ਅਮਲੀ ਜਾਣਕਾਰੀ ਵੀ ਪ੍ਰਦਾਨ ਕਰਦੇ ਹਨ। ਵਿਦਿਆਰਥੀਆਂ ਟੂਰ ਵਿਚ ਇਤਿਹਾਸ ਵਿਭਾਗ ਤੋਂ ਡਾ. ਹਰਵਿੰਦਰ ਕੌਰ ਅਤੇ ਸਿੱਖਿਆ ਵਿਭਾਗ ਤੋਂ ਡਾ. ਨਰੇਸ਼ ਕੁਮਾਰੀ ਸ਼ਾਮਿਲ ਹੋਏ।
ਪਿਛਲੀ ਖ਼ਬਰ ਰਮੇਸ਼ ਠਾਕੁਰ ਭਾਰਤੀ ਜਨਤਾ ਪਾਰਟੀ ’ਚ ਮੁੜ ਸ਼ਾਮਿਲ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।