25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰਮੇਸ਼ ਠਾਕੁਰ ਭਾਰਤੀ ਜਨਤਾ ਪਾਰਟੀ ’ਚ ਮੁੜ ਸ਼ਾਮਿਲ

ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਉਹ ਮਜ਼ਬੂਤੀ ਮਿਲੀ ਜਦੋਂ ਰਮੇਸ਼ ਠਾਕੁਰ ਦੁਬਾਰਾ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ। ਰਮੇਸ਼ ਠਾਕੁਰ ਦੇ ਪਾਰਟੀ ’ਚ ਸ਼ਾਮਲ ਹੋਣ ’ਤੇ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ, ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਜ਼ਿਲ੍ਹਾ ਇੰਚਾਰਜ ਸੁਸ਼ੀਲ ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਨੇ ਸਵਾਗਤ ਕਰਦਿਆਂ ਸਨਮਾਨਿਤ ਕੀਤਾ।

ਅਜੀਤ ਡੈਸਕ 25-10-2026
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਉਹ ਮਜ਼ਬੂਤੀ ਮਿਲੀ ਜਦੋਂ ਰਮੇਸ਼ ਠਾਕੁਰ ਦੁਬਾਰਾ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ। ਰਮੇਸ਼ ਠਾਕੁਰ ਦੇ ਪਾਰਟੀ ’ਚ ਸ਼ਾਮਲ ਹੋਣ ’ਤੇ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ, ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਜ਼ਿਲ੍ਹਾ ਇੰਚਾਰਜ ਸੁਸ਼ੀਲ ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਨੇ ਸਵਾਗਤ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਨੇ ਕਿਹਾ ਕਿ ਰਮੇਸ਼ ਠਾਕੁਰ ਨੇ ਪਾਰਟੀ ’ਚ ਸ਼ਾਮਿਲ ਹੋਣ ਨਾਲ ਸੰਗਠਨ ਨੂੰ ਹੋਰ ਊਰਜਾ ਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਦਿਨੋਂ ਦਿਨ ਭਾਰਤੀ ਜਨਤਾ ਪਾਰਟੀ ਦਾ ਆਧਾਰ ਪੰਜਾਬ ’ਚ ਵਧਦਾ ਜਾ ਰਿਹਾ ਹੈ, ਜਿਸ ਨਾਲ 2027 ਦੀਆਂ ਵੋਟਾਂ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅਰਾਜਕਤਾ ਵਾਲੇ ਹਾਲਤ ਬਣੇ ਹੋਏ ਹਨ ਅਤੇ ਪੰਜਾਬ ਨੂੰ ਵਿਕਾਸ ਦੇ ਰਸਤੇ ’ਤੇ ਲਿਆਉਣ ਤੇ ਅਮਨ ਸ਼ਾਂਤੀ ਦੀ ਸਥਾਪਨਾ ਲਈ ਡਬਲ ਇੰਜਨ ਵਾਲੀ ਸਰਕਾਰ ਦਾ ਪੰਜਾਬ ’ਚ ਆਉਣ ਬੇਹੱਦ ਜ਼ਰੂਰੀ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਵਿਨੋਦ ਕੁਮਾਰ, ਡੀ. ਐੱਸ. ਬਾਗ਼ੀ, ਰਾਜੀਵ ਮਹਾਜਨ ਤੇ ਅਸ਼ਵਨੀ ਓਹਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਪਾਵਨ ਪ੍ਰਗਟ ਦਿਵਸ ਸੰਬੰਧੀ ਗੜ੍ਹਦੀਵਾਲਾ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਉੱਤਰਾਖੰਡ ਦਾ ਵਿੱਦਿਅਕ ਤੇ ਧਾਰਮਿਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।