25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ ਦਾ ਹੁਸ਼ਿਆਰਪੁਰ ਪਹੁੰਚਣ ’ਤੇ ਸਵਾਗਤ

ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ-2026 ਦੇ ਟਰਾਫ਼ੀ ਟੂਰ ਦਾ ਹੁਸ਼ਿਆਰਪੁਰ ਦੇ ਰੇਲਵੇ ਮੰਡੀ ਗਰਾਊਂਡ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਰਾਊਂਡ ਗਲਾਸ ਫਾਊਂਡੇਸ਼ਨ ਤੇ ਰੇਲਵੇ ਮੰਡੀ ਦੀਆਂ ਟੀਮਾਂ ਵਿਚਕਾਰ ਫਰੈਂਡਲੀ ਹਾਕੀ ਮੈਚ ਕਰਵਾਇਆ ਗਿਆ।

ਅਜੀਤ ਡੈਸਕ 25-10-2026
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ-2026 ਦੇ ਟਰਾਫ਼ੀ ਟੂਰ ਦਾ ਹੁਸ਼ਿਆਰਪੁਰ ਦੇ ਰੇਲਵੇ ਮੰਡੀ ਗਰਾਊਂਡ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਰਾਊਂਡ ਗਲਾਸ ਫਾਊਂਡੇਸ਼ਨ ਤੇ ਰੇਲਵੇ ਮੰਡੀ ਦੀਆਂ ਟੀਮਾਂ ਵਿਚਕਾਰ ਫਰੈਂਡਲੀ ਹਾਕੀ ਮੈਚ ਕਰਵਾਇਆ ਗਿਆ। ਸਮਾਗਮ ਵਿਚ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਪ੍ਰੀਤ ਕੌਰ ਤੇ ਕੌਂਸਲਰ ਰਾਜੇਸ਼ਵਰ ਦਿਆਲ ਬੱਬੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਹਾਜ਼ਰ ਮਹਿਮਾਨਾਂ ਤੇ ਖੇਡ ਪ੍ਰੇਮੀਆਂ ਨੇ ਟਰਾਫ਼ੀ ਦਾ ਸਵਾਗਤ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਹਾਕੀ ਦੀ ਅਮੀਰ ਵਿਰਾਸਤ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ-2026 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਕੀਤਾ ਜਾਵੇਗਾ। ਪੰਜਾਬ ਵਿਚ ਪਹਿਲੀ ਵਾਰ ਇਸ ਅੰਤਰਰਾਸ਼ਟਰੀ ਹਾਕੀ ਪ੍ਰਤੀਯੋਗਤਾ ਕਰਵਾਈ ਜਾ ਰਹੀ ਹੈ। ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਪ੍ਰੀਤ ਕੌਰ ਨੇ ਕਿਹਾ ਕਿ ਟਰਾਫ਼ੀ ਟੂਰ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਹਾਕੀ ਪ੍ਰਤੀ ਦਿਲਚਸਪੀ ਤੇ ਉਤਸ਼ਾਹ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਤਾ ਦੇ ਮੈਚਾਂ ਨੂੰ ਦੇਖਣ ਲਈ ਦਰਸ਼ਕਾਂ ਵਾਸਤੇ ਦਾਖ਼ਲਾ ਮੁਫ਼ਤ ਰੱਖਿਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ, ਤਹਿਸੀਲਦਾਰ ਮਨਦੀਪ ਸਿੰਘ, ਵਰਿੰਦਰ ਵੈਦ ਅਤੇ ਹੋਰ ਕੋਚ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ ਬਰਸੀ ’ਤੇ ਵਿਸ਼ੇਸ਼-ਸੰਤ ਬਾਬਾ ਰਾਮ ਸਿੰਘ ਟੂਟੋਮਜਾਰਾ ਵਾਲੇ ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ਮੋਟੀਵੇਸ਼ਨ ਤੇ ਕਰੀਅਰ ਗਾਈਡੈਂਸ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।