25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਬਣਨ ’ਤੇ ਇੰਜ. ਗੁਰਬੀਰ ਸਿੰਘ ਬਰਾੜ ਦਾ ਸਨਮਾਨ

ਗੜ੍ਹਸ਼ੰਕਰ, 24 ਅਕਤੂਬਰ (ਧਾਲੀਵਾਲ)-ਸਿੱਖ ਹਿਊਮਨ ਡਿਵੈਲਪਮੈਂਟ ਫਾਉਂਡੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਿੱਖ ਵਿਦਵਾਨ ਇੰਜ. ਗੁਰਬੀਰ ਸਿੰਘ ਬਰਾੜ ਦਾ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਗੁਰਦੁਆਰਾ ਸ਼ਹੀਦਾਂ ਸਿੰਘਾ ਚੌਹੜਾ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ।

ਅਜੀਤ ਡੈਸਕ 25-10-2026
ਗੜ੍ਹਸ਼ੰਕਰ, 24 ਅਕਤੂਬਰ (ਧਾਲੀਵਾਲ)-ਸਿੱਖ ਹਿਊਮਨ ਡਿਵੈਲਪਮੈਂਟ ਫਾਉਂਡੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਿੱਖ ਵਿਦਵਾਨ ਇੰਜ. ਗੁਰਬੀਰ ਸਿੰਘ ਬਰਾੜ ਦਾ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਗੁਰਦੁਆਰਾ ਸ਼ਹੀਦਾਂ ਸਿੰਘਾ ਚੌਹੜਾ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਜਥੇਦਾਰ ਸਵਰਨਜੀਤ ਸਿੰਘ ਨੇ ਕਿਹਾ ਕਿ ਇੰਜ. ਗੁਰਬੀਰ ਸਿੰਘ ਬਰਾੜ ਦਾ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਚੁਣੇ ਜਾਣ ਨਾਲ ਸੁਸਾਇਟੀ ਵਿੱਦਿਆ ਦੇ ਖੇਤਰ ਵਿਚ ਪ੍ਰਭਾਵਸ਼ਾਲੀ ਤੇ ਉਸਾਰੂ ਭੂਮਿਕਾ ਨਿਭਾਉਣ ਹਿਤ ਮੀਲ ਪੱਥਰ ਸਾਬਤ ਹੋਵੇਗੀ। ਸਨਮਾਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਸਵਰਨਜੀਤ ਸਿੰਘ ਨੇ ਕਿਹਾ ਕਿ ਇੰਜ. ਗੁਰਬੀਰ ਸਿੰਘ ਬਰਾੜ, ਸਵ. ਗੁਰਦੇਵ ਸਿੰਘ ਬਰਾੜ ਆਈ. ਏ. ਐੱਸ. ਦੇ ਫ਼ਰਜ਼ੰਦ ਹਨ ਜੋ ਸਿੱਖਿਆ ਤੇ ਸਿੱਖੀ ਸਿਧਾਂਤਾਂ ਦੀ ਗਹਿਰੀ ਸੂਝ ਰੱਖਦੇ ਹਨ। ਉਨ੍ਹਾਂ ਕਿਹਾ ਕਿ ਗੌਰਵਮਈ ਸਿੱਖਿਆ ਸੰਸਥਾ ਸਿੱਖ ਐਜੂਕੇਸ਼ਨਲ ਸੁਸਾਇਟੀ ਦੀ ਵਿਰਾਸਤ ਨੂੰ ਅੱਗੇ ਤੋਰਦਿਆਂ ਨਵੀਆਂ ਪ੍ਰਾਪਤੀਆਂ ਦੇ ਅਧਿਆਇ ਦੀ ਇਹ ਆਰੰਭਤਾ ਹੈ। ਇਕ ਸਿੱਖਿਆ ਨੂੰ ਸਮਰਪਿਤ ਆਗੂ ਵਜੋਂ ਸ. ਗੁਰਬੀਰ ਸਿੰਘ ਬਰਾੜ ਤੋਂ ਵਿੱਦਿਅਕ ਸੰਸਥਾਵਾਂ ਦੀ ਮਜ਼ਬੂਤੀ, ਨਵੀਆਂ ਨੀਤੀਆਂ ਅਤੇ ਸਿੱਖਿਅਕ ਨੌਜਵਾਨ ਪੀੜ੍ਹੀ ਦੇ ਉੱਜਵਲ ਭਵਿੱਖ ਲਈ ਨਵੀਆਂ ਪਹਿਲਕਦਮੀਆਂ ਦੀ ਆਸ ਹੀ ਨਹੀਂ ਸਗੋਂ ਯਕੀਨ ਵੀ ਹੈ। ਇਸ ਮੌਕੇ ਇੰਜੀ. ਗੁਰਬੀਰ ਸਿੰਘ ਬਰਾੜ ਨੇ ਕਿਹਾ ਕਿ ਸੁਸਾਇਟੀ ਵਲੋਂ ਸੌਂਪੀ ਗਈ ਸੇਵਾ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਹੈਂਡਮੇਡ ਜਿਊਲਰੀ ਮੇਕਿੰਗ ਵਰਕਸ਼ਾਪ ਤੇ ਪ੍ਰਦਰਸ਼ਨੀ ਦਾ ਆਯੋਜਨ ਅਗਲੀ ਖ਼ਬਰ ਕਾਂਗਰਸ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਕੇਵਲ ਸਿੰਘ। ਨਾਲ ਅਮਰਪ੍ਰੀਤ ਸਿੰਘ ਲਾਲੀ ਤੇ ਹੋਰ।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।