26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ 110 ਮਰੀਜ਼ਾਂ ਦੇ ਆਪ੍ਰੇਸ਼ਨ ਕਰਕੇ ਲੈਜ਼ ਪਾਏ

ਗੜ੍ਹਦੀਵਾਲਾ, 25 ਅਕਤੂਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸੰਤ ਸੇਵਾ ਸਿੰਘ ਦੀ ਯੋਗ ਅਗਵਾਈ ਹੇਠ ਮਨੁੱਖਤਾ ਦੇ ਭਲੇ ਲਈ ਆਰੰਭ ਕੀਤੇ ਕਾਰਜਾਂ ਦੀ ਲੜੀ ਤਹਿਤ ਸੰਤ ਬਾਬਾ ਹਰਨਾਮ ਸਿੰਘ ਅੱਖਾਂ ਦੇ ਚੈਰੀਟੇਬਲ ਹਸਪਤਾਲ ‘ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲੇ ਅੱਖਾਂ ਦੇ ਆਪ੍ਰੇਸ਼ਨ ਦਾ ਕੈਪ ਲਗਾਇਆ, ਜਿਸ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਅਦਿੱਤਿਆ ਸ਼ਰਮਾ ਦੀ ਸਮੁੱਚੀ ਟੀਮ ਵਲੋਂ 110 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਕੇ ਉਨ੍ਹਾਂ ਦੇ ਆਧੁਨਿਕ ਤਕਨੀਕ ਨਾਲ ਲੈਂਜ਼ ਪਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਅਗਲੇ ਹਫ਼ਤੇ ਹੋਰ ਵੀ ਆਪ੍ਰੇਸ਼ਨ ਕਰਕੇ ਲੈਂਜ਼ ਪਾਏ ਜਾਣਗੇ ਅਤੇ ਗੁਰਦੁਆਰਾ ਸਾਹਿਬ ਵਿਖੇ ਮਰੀਜ਼ਾਂ ਦੀ ਦੇਖਭਾਲ ਤੇ ਲੰਗਰ ਦਾ ਸਮੁੱਚਾ ਪ੍ਰਬੰਧ ਕੀਤਾ ਗਿਆ ਹੈ।

ਅਜੀਤ ਡੈਸਕ 26-10-2026
ਗੜ੍ਹਦੀਵਾਲਾ, 25 ਅਕਤੂਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸੰਤ ਸੇਵਾ ਸਿੰਘ ਦੀ ਯੋਗ ਅਗਵਾਈ ਹੇਠ ਮਨੁੱਖਤਾ ਦੇ ਭਲੇ ਲਈ ਆਰੰਭ ਕੀਤੇ ਕਾਰਜਾਂ ਦੀ ਲੜੀ ਤਹਿਤ ਸੰਤ ਬਾਬਾ ਹਰਨਾਮ ਸਿੰਘ ਅੱਖਾਂ ਦੇ ਚੈਰੀਟੇਬਲ ਹਸਪਤਾਲ ‘ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲੇ ਅੱਖਾਂ ਦੇ ਆਪ੍ਰੇਸ਼ਨ ਦਾ ਕੈਪ ਲਗਾਇਆ, ਜਿਸ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਅਦਿੱਤਿਆ ਸ਼ਰਮਾ ਦੀ ਸਮੁੱਚੀ ਟੀਮ ਵਲੋਂ 110 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਕੇ ਉਨ੍ਹਾਂ ਦੇ ਆਧੁਨਿਕ ਤਕਨੀਕ ਨਾਲ ਲੈਂਜ਼ ਪਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਅਗਲੇ ਹਫ਼ਤੇ ਹੋਰ ਵੀ ਆਪ੍ਰੇਸ਼ਨ ਕਰਕੇ ਲੈਂਜ਼ ਪਾਏ ਜਾਣਗੇ ਅਤੇ ਗੁਰਦੁਆਰਾ ਸਾਹਿਬ ਵਿਖੇ ਮਰੀਜ਼ਾਂ ਦੀ ਦੇਖਭਾਲ ਤੇ ਲੰਗਰ ਦਾ ਸਮੁੱਚਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਜਿੱਥੇ ਸੇਵਾ ਭੁਲਾਈ ਦੇ ਨੇਕ ਅਤੇ ਵਡਮੁੱਲੇ ਕਾਰਜ ਕੀਤੇ ਜਾ ਰਹੇ ਹਨ, ਉਥੇ ਹੀ ਬਾਣੀ ਦਾ ਪ੍ਰਚਾਰ ਵੀ ਵੱਡੇ ਪੱਧਰ ’ਤੇ ਚੱਲ ਰਿਹਾ ਹੈ। ਇਸ ਮੌਕੇ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ, ਭਾਈ ਸੁਖਬੀਰ ਸਿੰਘ ਚੋਹਕਾ, ਭਾਈ ਕੁਲਦੀਪ ਸਿੰਘ ਮਿਰਜ਼ਾਪੁਰ, ਨੰਬਰਦਾਰ ਪਰਮਜੀਤ ਸਿੰਘ ਬਾਹਲਾ, ਭਾਈ ਸਤਨਾਮ ਸਿੰਘ ਬਾਹਲਾ, ਭੁਪਿੰਦਰ ਸਿੰਘ ਬਾਹਲਾ, ਭਾਈ ਸੁਖਵਿੰਦਰ ਸਿੰਘ ਮਹੰਤ, ਭਾਈ ਜਵਾਲਾ ਸਿੰਘ, ਕਮਲਜੀਤ ਸਿੰਘ ਹਰਦੋਪੱਟੀ, ਨਾਹਰ ਸਿੰਘ, ਜਵਾਲਾ ਸਿੰਘ ਆਦਿ ਸਮੇਤ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਦਯਾਨੰਦ ਆਦਰਸ਼ ਵਿਦਿਆਲਿਆ ਦਸੂਹਾ ਨੂੰ ਮਿਲੀ ਨਵੀਂ ਅਕਾਦਮਿਕ ਅਗਵਾਈ, ਰਣਜੀਤ ਕੌਰ ਵਾਈਸ ਪ੍ਰਿੰਸੀਪਲ ਨਿਯੁਕਤ ਅਗਲੀ ਖ਼ਬਰ ਬਲਵਿੰਦਰ ਕੌਰ ਨੇ ਐਂਜਲਸ ਕਾਨਵੈਂਟ ਸਕੂਲ ਵਿਖੇ ਬਤੌਰ ਪ੍ਰਿੰਸੀਪਲ ਦਾ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।