27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਰਕਾਰੀ ਕਾਲਜ ਹੁਸ਼ਿਆਰਪੁਰ ’ਚ ਸਾਹਿਤਕ ਮੇਲਾ ਕਰਵਾਇਆ

ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਿੰ. ਡਾ.

ਅਜੀਤ ਡੈਸਕ 27-10-2026
ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਿੰ. ਡਾ. ਸਵਿਤਾ ਗੁਪਤਾ ਦੀ ਯੋਗ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸਾਹਿਤਕ ਮੇਲਾ ਕਰਵਾਇਆ। ਸਮਾਗਮ ਵਿਚ ਐੱਮ. ਏ. ਅੰਗਰੇਜ਼ੀ ਭਾਗ ਪਹਿਲਾ ਤੇ ਭਾਗ ਦੂਜਾ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਾਹਿਤਕ ਕੁਇਜ਼ ਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਕਰਵਾਏ ਗਏ ਕਵਿਤਾ ਉਚਾਰਨ ਮੁਕਾਬਲੇ ਦੇ ਨਿਰਨਾਇਕ ਮੰਡਲ ਵਿਚ ਐਸੋਸੀਏਟ ਪ੍ਰੋਫੈਸਰ ਡਾ. ਹਰਜਿੰਦਰ ਸਿੰਘ, ਅਸਿਸਟੈਂਟ ਪ੍ਰੋਫੈਸਰ ਅਮਰਦੀਪ ਸਿੰਘ ਤੇ ਅਸਿਸਟੈਂਟ ਪ੍ਰੋਫੈਸਰ ਸੁਰਿੰਦਰ ਕੌਰ ਸ਼ਾਮਿਲ ਸਨ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂਆਂ ਤੇ ਉਪ-ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਪੁਸਤਕ ਪ੍ਰਦਰਸ਼ਨੀ, ਸ਼ੈਲਫੀ ਕਾਰਨਰ ਤੇ ਮਨਪਸੰਦ ਸਾਹਿਤਕ ਸਤਰਾਂ ਸਾਂਝੀਆਂ ਕਰਨ ਲਈ ਵਿਸ਼ੇਸ਼ ਬੋਰਡ ਨੇ ਸਾਹਿਤਕ ਮਾਹੌਲ ਨੂੰ ਹੋਰ ਵੀ ਦਿਲਚਸਪ ਬਣਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅੰਗਰੇਜ਼ੀ ਵਿਭਾਗ ਦੇ ਮੁਖੀ ਨਵਦੀਪ ਕੌਰ ਨੇ ਕਿਹਾ ਕਿ ਸਾਹਿਤ ਮਨੁੱਖ ਦੀ ਕਲਪਨਾ ਨੂੰ ਵਿਸ਼ਾਲ ਕਰਦਾ ਹੈ, ਉਸ ਵਿਚ ਸੰਵੇਦਨਸ਼ੀਲਤਾ ਅਤੇ ਦੂਜਿਆਂ ਪ੍ਰਤੀ ਹਮਦਰਦੀ ਦੀ ਭਾਵਨਾ ਪੈਦਾ ਕਰਦਾ ਹੈ ਅਤੇ ਆਲੋਚਨਾਤਮਿਕ ਸੋਚ ਨੂੰ ਵਿਕਸਿਤ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਾਹਿਤਕ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੰਚ ਸੰਚਾਲਨ ਡਾ. ਹਰਪ੍ਰੀਤ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਮੋਨਿਕਾ ਕੰਵਰ ਨੇ ਨਿਭਾਈ। ਇਸ ਮੌਕੇ ਵਿਭਾਗ ਦੇ ਅਧਿਆਪਕ ਪਰਮਿੰਦਰ ਕੌਰ, ਮੁਨੀਸ਼ ਦੇਵ, ਅਮਰਦੀਪ ਸਿੰਘ, ਗੁਰਜੀਤ ਸਿੰਘ, ਸੁਰਿੰਦਰ ਕੌਰ, ਮੋਨਿਕਾ ਤੇ ਰਜਨੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੌਹਾਲ ’ਚ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਜਨਮਜੀਤ ਸਿੰਘ ਘੁੰਮਣ ਵਲੋਂ ਯੂਥ ਅਕਾਲੀ ਦਲ ਦਸੂਹਾ ਦੇ ਜ਼ੋਨ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।