28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰੂ ਘਰ ’ਚ ਗੋਲੀਆਂ ਚਲਾਉਣ ਦੀ ਘਟਨਾ ਨਿੰਦਣਯੋਗ-ਰਾਠਾਂ

ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)- ਬੀਤੀ ਰਾਤ ਗੁਰਦੁਆਰਾ ਗੋਪਾਲਸਰ ਸਾਹਿਬ, ਪਿੰਡ ਗਗੜਾ (ਜਗਰਾਉਂ) ਵਿਖੇ ਗੋਲੀਆਂ ਚਲਾਉਣ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗੁਰੂ ਘਰ ਦੇ ਪ੍ਰਧਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਨਾਲ ਸਬੰਧਿਤ ਚਿੱਠੀ ਸੁੱਟਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਜਿਸਨੇ ਸੂਬੇ ਦੀ ਤਰਸਯੋਗ ਕਾਨੂੰਨ ਵਿਵਸਥਾ ਦੀ ਤਸਵੀਰ ਨੂੰ ਪੇਸ਼ ਕੀਤਾ ਹੈ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵੱਲੋਂ ਗੱਲਬਾਤ ਕਰਦਿਆਂ ਕੀਤਾ ਗਿਆ।

ਅਜੀਤ ਡੈਸਕ 28-10-2026
ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)- ਬੀਤੀ ਰਾਤ ਗੁਰਦੁਆਰਾ ਗੋਪਾਲਸਰ ਸਾਹਿਬ, ਪਿੰਡ ਗਗੜਾ (ਜਗਰਾਉਂ) ਵਿਖੇ ਗੋਲੀਆਂ ਚਲਾਉਣ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗੁਰੂ ਘਰ ਦੇ ਪ੍ਰਧਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਨਾਲ ਸਬੰਧਿਤ ਚਿੱਠੀ ਸੁੱਟਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਜਿਸਨੇ ਸੂਬੇ ਦੀ ਤਰਸਯੋਗ ਕਾਨੂੰਨ ਵਿਵਸਥਾ ਦੀ ਤਸਵੀਰ ਨੂੰ ਪੇਸ਼ ਕੀਤਾ ਹੈ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵੱਲੋਂ ਗੱਲਬਾਤ ਕਰਦਿਆਂ ਕੀਤਾ ਗਿਆ। ਭੁੱਲੇਵਾਲ ਰਾਠਾਂ ਨੇ ਕਿਹਾ ਕਿ ਸੂਬੇ ਵਿਚ ਨਿੱਤ ਵਾਪਰ ਰਹੀਆਂ ਘਟਨਾਵਾਂ ਦੇ ਸਾਹਮਣੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ’ਤੇ ਗੋਲੀਆਂ ਚਲਾਉਣ ਦੀ ਘਟਨਾ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਹੈ ਜਿਸ ਨੂੰ ਕਿਸੇ ਵੀ ਕੀਮਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿਚ ਨਿੱਤ ਅਜਿਹਾ ਕੁੱਝ ਵਾਪਰ ਰਿਹਾ ਹੈ ਜੋ ਕਦੇ ਸੁਣਿਆਂ ਤੱਕ ਨਹੀਂ ਸੀ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੇ ਦੋਸ਼ੀਆਂ ਦੀ ਜਲਦ ਪਹਿਚਾਣ ਕਰਕੇ ਉਨ੍ਹਾਂ ਨੂੰ ਸਲਾਖ਼ਾਂ ਪਿੱਛੇ ਸੁੱਟਿਆ ਜਾਵੇ।
ਪਿਛਲੀ ਖ਼ਬਰ ਪਾਣੀਆਂ ’ਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਪੱਖ ਮਜ਼ਬੂਤੀ ਨਾਲ ਪੇਸ਼ ਕਰਨਾ ਸਮੇਂ ਦੀ ਲੋੜ-ਡਾ. ਇਸ਼ਾਂਕ ਕੁਮਾ... ਅਗਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਫੁੱਲੇਚੱਕ ਵਿਖੇ ਪ੍ਰਗਟ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਵਿਚ ਕੀਤੀ ਸ਼ਿਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।