ਚੇਅਰਮੈਨ ਬੇਅੰਤ ਸਿੰਘ ਰੰਧਾਵਾ ਵਲੋਂ ਹਰਦੋਖੁੰਦਪੁਰ ਮੰਡੀ ਦਾ ਦੌਰਾ
ਭੰਗਾਲਾ, 27 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਰਕੀਟ ਕਮੇਟੀ ਮੁਕੇਰੀਆਂ ਦੇ ਚੇਅਰਮੈਨ ਬੇਅੰਤ ਸਿੰਘ ਰੰਧਾਵਾ ਵਲੋਂ ਹਰਦੋਖੁੰਦਪੁਰ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਅਜੀਤ ਡੈਸਕ
28-10-2026