28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਿਲਵਰ ਓਕ ਸਕੂਲ ਦੇ ਚੈੱਸ ਖਿਡਾਰੀ ਅਰਸ਼ਦੀਪ ਸਿੰਘ ਦੀ ਹੋਈ ਰਾਜ ਪੱਧਰੀ ਮੁਕਾਬਲਿਆਂ ਵਿਚ ਚੋਣ

ਟਾਂਡਾ ਉੜਮੁੜ, 27 ਅਕਤੂਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਖੇਡਾਂ ਦੇ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਹੋਇਆਂ ਇਕ ਹੋਰ ਉਪਲਬਧੀ ਹਾਸਿਲ ਕੀਤੀ। ਸਕੂਲ ਦੇ ਚੈੱਸ ਖਿਡਾਰੀ ਅਰਸ਼ਦੀਪ ਸਿੰਘ ਦੀ ਚੋਣ ਪੰਜਾਬ ਸਕੂਲ ਜ਼ਿਲ੍ਹਾ ਖੇਡ ਵਿਭਾਗ ਵਲੋਂ ਰਾਜ ਪੱਧਰੀ ਮੁਕਾਬਲਿਆਂ ਦੇ ਲਈ ਕੀਤੀ ਗਈ।

ਅਜੀਤ ਡੈਸਕ 28-10-2026
ਟਾਂਡਾ ਉੜਮੁੜ, 27 ਅਕਤੂਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਖੇਡਾਂ ਦੇ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਹੋਇਆਂ ਇਕ ਹੋਰ ਉਪਲਬਧੀ ਹਾਸਿਲ ਕੀਤੀ। ਸਕੂਲ ਦੇ ਚੈੱਸ ਖਿਡਾਰੀ ਅਰਸ਼ਦੀਪ ਸਿੰਘ ਦੀ ਚੋਣ ਪੰਜਾਬ ਸਕੂਲ ਜ਼ਿਲ੍ਹਾ ਖੇਡ ਵਿਭਾਗ ਵਲੋਂ ਰਾਜ ਪੱਧਰੀ ਮੁਕਾਬਲਿਆਂ ਦੇ ਲਈ ਕੀਤੀ ਗਈ। ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਕੂਲ ਦੇ ਖਿਡਾਰੀ ਅਰਸ਼ਦੀਪ ਸਿੰਘ ਦੀ ਚੋਣ ਰਾਜ ਪੱਧਰ ਦੀ ਟੀਮ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਲਈ ਬੜੇ ਮਾਣ ਦੀ ਗੱਲ ਹੈ ਕਿ ਸਕੂਲ ਦੇ ਖਿਡਾਰੀ ਬਾਕੀ ਖੇਡਾਂ ਦੇ ਨਾਲ-ਨਾਲ ਚੈੱਸ ਵਿਚ ਵੀ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ। ਚੇਅਰਮੈਨ ਤਰਲੋਚਨ ਸਿੰਘ ਨੇ ਸਕੂਲ ਦੀ ਇਹ ਉਪਲਬਧੀ ਬਾਰੇ ਆਪਣੀ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਸਕੂਲ ਦੇ ਕੋਚਾਂ ਦੀ ਯੋਗ ਅਗਵਾਈ ਅਤੇ ਬੱਚਿਆਂ ਦੀ ਕਰੜੀ ਮਿਹਨਤ ਸਦਕਾ ਇਹ ਬੱਚੇ ਅੱਜ ਸਕੂਲ ਦਾ ਨਾਮ ਰਾਜ ਪੱਧਰ ਤੱਕ ਰੌਸ਼ਨ ਕਰ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਬੱਚਾ ਵਧੀਆ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰੀ ਪੱਧਰ ਤੱਕ ਪਹੁੰਚ ਕੇ ਇਲਾਕੇ ਦਾ ਨਾਂਅ ਰੌਸ਼ਨ ਕਰੇਗਾ। ਇਸ ਮੌਕੇ ’ਤੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਬਿਕਰਮਜੀਤ ਸਿੰਘ ਭੇਲਾ, ਅਮਰਜੀਤ ਕੌਰ ਸੈਣੀ, ਜਗਬੰਧਨ ਸਿੰਘ, ਸੁਰੇਸ਼, ਪੰਕਜ, ਬਲਦੇਵ, ਸੁਸ਼ੀਲ, ਗੁਰਪ੍ਰੀਤ, ਬਲਜੀਤ, ਪਰਮਜੀਤ, ਕੰਚਨ, ਸੁਮਿਤ, ਅਰਚਨਾ, ਵਿਸ਼ਾਲੀ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਅਗਲੀ ਖ਼ਬਰ ਉਲੰਪੀਅਨ ਜਰਨੈਲ ਸਿੰਘ ਸਪੋਰਟਸ ਕਮੇਟੀ ਯੂ.ਕੇ. ਵਲੋਂ ਮਨਮੋਹਨ ਸਿੰਘ ਦਾ ਪੰਜਾਬ ਫੁੱਟਬਾਲ ਐਸੋਸੀਏਸ਼ਨ ਦਾ ਜੁਆਇੰਟ ਸੈਕਟਰੀ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।