ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਣ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੇ ਸੰਬੰਧ ’ਚ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ ਅਤੇ ਐਡਵੋਕੇਟ ਭਾਈ ਹਰਗੋਪਾਲ ਸਿੰਘ ਦੀ ਅਗਵਾਈ ’ਚ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 2 ਸ੍ਰੀ ਅਖੰਡ ਪਾਠ ਸਾਹਿਬ ਜੀ ਅਤੇ 2 ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ।
ਅਜੀਤ ਡੈਸਕ
28-10-2026