28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੱਡਾ ਸਰਾਂ, 27 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਸੀਕਰੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ਸੇਵਾਦਾਰਾਂ ਵੱਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸ਼ਾਮ ਵੇਲੇ ਸ਼ੁਰੂ ਹੋਇਆ ਇਹ ਸਮਾਗਮ ਦੇਰ ਰਾਤ ਤੱਕ ਜਾਰੀ ਰਿਹਾ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 28-10-2026
ਅੱਡਾ ਸਰਾਂ, 27 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਸੀਕਰੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ਸੇਵਾਦਾਰਾਂ ਵੱਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸ਼ਾਮ ਵੇਲੇ ਸ਼ੁਰੂ ਹੋਇਆ ਇਹ ਸਮਾਗਮ ਦੇਰ ਰਾਤ ਤੱਕ ਜਾਰੀ ਰਿਹਾ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਭਾਈ ਅਮਰੀਕ ਸਿੰਘ ਸੀਕਰੀ ਵਾਲਿਆਂ, ਭਾਈ ਦਵਿੰਦਰ ਸਿੰਘ ਗੋਇੰਦਵਾਲ ਵਾਲਿਆਂ ਅਤੇ ਪੰਥ ਪ੍ਰਸਿੱਧ ਢਾਡੀ ਗੁਰ ਪ੍ਰਤਾਪ ਸਿੰਘ ਪਦਮ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਜਥਿਆਂ ਵਲੋਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਸਿੱਖੀ ਸਿਧਾਂਤਾਂ ਅਤੇ ਗੁਰਮਤਿ ਮਾਰਗ ਦੀ ਮਹੱਤਤਾ ਬਾਰੇ ਪ੍ਰੇਰਨਾਦਾਇਕ ਵਿਚਾਰ ਸਾਂਝੇ ਕੀਤੇ ਗਏ। ਗੁਰਬਾਣੀ ਕੀਰਤਨ ਦੌਰਾਨ ਗੁਰਦੁਆਰਾ ਸਾਹਿਬ ਦਾ ਮਾਹੌਲ ਰੂਹਾਨੀ ਰੰਗ ਵਿਚ ਰੰਗਿਆ ਗਿਆ ਅਤੇ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਮੌਕੇ ਕੀਰਤਨੀ ਅਤੇ ਢਾਡੀ ਜਥਿਆਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਚਪਨ ਤੋਂ ਹੀ ਸਿੱਖੀ ਨਾਲ ਜੋੜਨ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਨ। ਪ੍ਰਬੰਧਕਾਂ ਵੱਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਨਗਰ ਨਿਵਾਸੀਆਂ ਅਤੇ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੀ ਸਮਾਪਤੀ ਮੌਕੇ ਸਰਪੰਚ ਸੇਵਾ ਸਿੰਘ ਨੇ ਗੁਰੂ ਘਰ ਵਿਖੇ ਪਹੁੰਚੇ ਰਾਗੀ ਅਤੇ ਢਾਡੀ ਜਥਿਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਹਰਪ੍ਰੀਤ ਸਿੰਘ ਟਾਹਲੀ ਸਾਹਿਬ ਵਾਲੇ, ਭਾਈ ਹਰਅਵਤਾਰ ਸਿੰਘ ਸਮਾਧਾਂ ਵਾਲੇ, ਪ੍ਰਧਾਨ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਜਸਜੀਤ ਜੱਗਾ, ਲੱਕੀ ਸੀਕਰੀ, ਨਵਤੇਜ ਸਿੰਘ, ਪਲਵਿੰਦਰ ਸਿੰਘ, ਰਾਜਦੀਪ ਸਿੰਘ, ਵਰੁਣ ਸੀਕਰੀ, ਸੁਖਜੋਤ ਸਿੰਘ, ਜਸਪਿੰਦਰ ਸਿੰਘ, ਜਸਕਰਨ ਸਿੰਘ, ਲਵ ਸੀਕਰੀ, ਪਰਵਿੰਦਰ ਸਿੰਘ, ਗੁਰਜੋਤ ਸਿੰਘ, ਹਰਮਨ ਸਿੰਘ, ਹਰਕਰਨ ਸਿੰਘ, ਰੋਬੀ ਸੀਕਰੀ ਸਮੇਤ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਸੁੰਦਰ ਸਿੰਘ ਜੀ ਨੇਤਰਹੀਣ ਬਿਰਧ ਆਸ਼ਰਮ ’ਚ ਸਮਾਗਮ 1 ਨਵੰਬਰ ਨੂੰ ਅਗਲੀ ਖ਼ਬਰ ਨਸ਼ਾ ਤਸਕਰਾਂ ਵਲੋਂ ਨਾਜਾਇਜ਼ ਤੌਰ ’ਤੇ ਕੀਤੀਆਂ ਉਸਾਰੀਆਂ ’ਤੇ ਚੱਲਿਆ ਪੀਲਾ ਪੰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।