01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਕੂਲ ’ਚ ਮਹਿੰਦੀ ਲਗਾਉਣ ਮੁਕਾਬਲਾ ਕਰਵਾਇਆ

ਗੜ੍ਹਦੀਵਾਲਾ, 31 ਅਕਤੂਬਰ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਦੇ ਐੱਮ. ਡੀ.

ਅਜੀਤ ਡੈਸਕ 01-11-2026
ਗੜ੍ਹਦੀਵਾਲਾ, 31 ਅਕਤੂਬਰ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਦੇ ਐੱਮ. ਡੀ. ਤੇ ਸਟੇਟ ਐਵਾਰਡੀ ਤਰਸੇਮ ਸਿੰਘ ਧੁੱਗਾ ਅਤੇ ਪ੍ਰਿੰਸੀਪਲ ਦਰਸ਼ਨਾ ਕੌਂਸਲ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ‘ਚ ਛੇਵੀਂ ਤੋਂ ਨੌਵੀਂ ਜਮਾਤ ਤੱਕ ਦੇ ਲਗਪਗ 300 ਦੇ ਕਰੀਬ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਕਲਾ ਤੇ ਸਿਰਜਣਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਤਰਸੇਮ ਸਿੰਘ ਧੁੱਗਾ ਤੇ ਪ੍ਰਿੰਸੀਪਲ ਦਰਸ਼ਨਾ ਕੌਂਸਲ ਨੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸੁੰਦਰ ਮਹਿੰਦੀ ਲਗਾਉਣ ਵਾਲੀਆਂ ਵਿਦਿਆਰਥਣਾਂ ਦੀ ਵਿਸ਼ੇਸ਼ ਤੌਰ ‘ਤੇ ਹੌਂਸਲਾ ਅਫਜਾਈ ਵੀ ਕੀਤੀ ਗਈ। ਇਸ ਮੌਕੇ ਮਹਿੰਦੀ ਪ੍ਰਤੀਯੋਗਤਾ ਇੰਚਾਰਜ ਮੈਡਮ ਹੈਪੀ ਤੇ ਮੈਡਮ ਮਨਿੰਦਰ ਕੌਰ, ਹਰਪ੍ਰੀਤ ਕੌਰ, ਜਸਵਿੰਦਰ ਕੌਰ, ਸੰਦੀਪ ਕੌਰ, ਮਨਿੰਦਰਜੀਤ ਕੌਰ, ਪਵਨਦੀਪ ਕੌਰ, ਪ੍ਰਭਜੋਤ ਕੌਰ ਤੇ ਸਕੂਲ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ ਗਣਿਤ ਵਿਭਾਗ ਵਲੋਂ ਦੋ ਰੋਜ਼ਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਮਿੱਕੀ ਡੋਗਰਾ ਤੇ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੁਰਨੀ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।