01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹਲਕਾ ਚੱਬੇਵਾਲ ਦਾ ਵਿਕਾਸ ਤੇ ਸੇਵਾ ਮੇਰਾ ਸੰਕਲਪ-ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਚੱਬੇਵਾਲ ਹਲਕੇ ਤੋਂ ਮੁੜ ਪਾਰਟੀ ਦਾ ਉਮੀਦਵਾਰ ਨਾਮਜ਼ਦ ਕੀਤੇ ਜਾਣ ’ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਮਰਤਾ ਤੇ ਹਲਕਾ ਵਾਸੀਆਂ ਦੀ ਸੇਵਾ ਲਈ ਨਵੇਂ ਜੋਸ਼ ਤੇ ਸਮਰਪਣ ਨਾਲ ਸਵੀਕਾਰ ਕਰਦੇ ਹਨ।

ਅਜੀਤ ਡੈਸਕ 01-11-2026
ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਚੱਬੇਵਾਲ ਹਲਕੇ ਤੋਂ ਮੁੜ ਪਾਰਟੀ ਦਾ ਉਮੀਦਵਾਰ ਨਾਮਜ਼ਦ ਕੀਤੇ ਜਾਣ ’ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਮਰਤਾ ਤੇ ਹਲਕਾ ਵਾਸੀਆਂ ਦੀ ਸੇਵਾ ਲਈ ਨਵੇਂ ਜੋਸ਼ ਤੇ ਸਮਰਪਣ ਨਾਲ ਸਵੀਕਾਰ ਕਰਦੇ ਹਨ। ਇਸ ਸੰਬੰਧੀ ਉਨ੍ਹਾਂ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਪਾਰਟੀ ਲੀਡਰਸ਼ਿਪ ਵਲੋਂ ਪ੍ਰਗਟਾਏ ਗਏ ਭਰੋਸੇ ਦਾ ਜ਼ਿਕਰ ਕਰਦਿਆਂ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਚੱਬੇਵਾਲ ਦੀ ਨੁਮਾਇੰਦਗੀ ਕਰਨ ਦਾ ਇਕ ਹੋਰ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮਿਲਿਆ ਪਿਆਰ, ਭਰੋਸਾ ਤੇ ਸਾਥ ਹਮੇਸ਼ਾ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਰਿਹਾ ਹੈ ਅਤੇ ਇਹੀ ਉਨ੍ਹਾਂ ਨੂੰ ਹੋਰ ਵੀ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਹਲਕਾ ਵਾਸੀ ਉਨ੍ਹਾਂ ਦੇ ਵਿਧਾਇਕ ਵਜੋਂ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਤੇ ਸੇਵਾ ’ਤੇ ਆਪਣੇ ਸਮਰਥਨ ਦੀ ਮੁਹਰ ਲਗਾ ਕੇ ਇਕ ਵਾਰ ਫਿਰ ਉਨ੍ਹਾਂ ਨੂੰ ਹਲਕੇ ਦੀ ਸੇਵਾ ਦਾ ਮੌਕਾ ਜ਼ਰੂਰ ਬਖ਼ਸ਼ਣਗੇ। ਡਾ. ਇਸ਼ਾਂਕ ਨੇ ਵਿਸ਼ਵਾਸ ਜਤਾਇਆ ਕਿ ਹਲਕਾ ਵਾਸੀਆਂ ਤੇ ਮੇਰੀ ਟੀਮ ਦੇ ਨਿਰੰਤਰ ਸਹਿਯੋਗ, ਪਿਆਰ ਅਤੇ ਅਸ਼ੀਰਵਾਦ ਨਾਲ ਵਿਕਾਸ ਅਤੇ ਲੋਕ ਸੇਵਾ ਦਾ ਇਹ ਸਫ਼ਰ ਹੋਰ ਨਵੀਂ ਊਰਜਾ ਨਾਲ ਅੱਗੇ ਵਧੇਗਾ। ਇਸ ਮੌਕੇ ਮੈਂਬਰ ਲੋਕ ਸਭਾ ਡਾ. ਰਾਜ ਕੁਮਾਰ ਚੱਬੇਵਾਲ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕੱਤਰਤਾ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਗਣਿਤ ਵਿਭਾਗ ਵਲੋਂ ਦੋ ਰੋਜ਼ਾ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।