02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਧਾਇਕ ਘੁੰਮਣ ਨੂੰ ਦੁਬਾਰਾ ਟਿਕਟ ਮਿਲਣ ’ਤੇ ਕੀਤਾ ਸਨਮਾਨਤ

ਦਸੂਹਾ, 1 ਨਵੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਦੁਬਾਰਾ ਵਿਧਾਨ ਸਭਾ ਹਲਕਾ ਦਸੂਹਾ ਤੋਂ ਉਮੀਦਵਾਰ ਐਲਾਨਣ ਤੇ ਮਰਾਸਗੜ੍ਹ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਵਧਾਈ ਦਿੱਤੀ।

ਅਜੀਤ ਡੈਸਕ 02-11-2026
ਦਸੂਹਾ, 1 ਨਵੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਦੁਬਾਰਾ ਵਿਧਾਨ ਸਭਾ ਹਲਕਾ ਦਸੂਹਾ ਤੋਂ ਉਮੀਦਵਾਰ ਐਲਾਨਣ ਤੇ ਮਰਾਸਗੜ੍ਹ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਧਾਇਕ ਘੁੰਮਣ ਵੱਲੋਂ ਹਲਕੇ ਦੀ ਕਾਇਆ ਕਲਪ ਕੀਤੀ ਗਈ ਅਤੇ ਪਿੰਡ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਜਿਸ ਨੂੰ ਦੇਖਦਿਆਂ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਦੁਬਾਰਾ ਟਿਕਟ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਵਿਧਾਇਕ ਤੇ ਮਾਣ ਹੈ। ਇਸ ਮੌਕੇ ਵਿਧਾਇਕ ਘੁੰਮਣ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ ਜਿਨ੍ਹਾਂ ਸਦਕਾ ਅੱਜ ਉਨ੍ਹਾਂ ਨੂੰ ਦੁਬਾਰਾ ਟਿਕਟ ਮਿਲੀ ਹੈ। ਇਸ ਮੌਕੇ ਗੁਰਮੁਖ ਸਿੰਘ ਬਾਜਵਾ, ਬਲਵੀਰ ਸਿੰਘ ਬਾਜਵਾ, ਇੰਸਪੈਕਟਰ ਓਮ ਪ੍ਰਕਾਸ਼, ਸੁਖਵਿੰਦਰ ਸਿੰਘ ਬਾਜਵਾ, ਪ੍ਰਦੀਪ ਸਿੰਘ ਢਿੱਲੋਂ, ਦਵਿੰਦਰ ਸਿੰਘ ਬਾਜਵਾ, ਬਲਕਾਰ ਸਿੰਘ, ਤਰਲੋਚਨ ਸਿੰਘ, ਓਮ ਪ੍ਰਕਾਸ਼ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਦਸੂਹਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ 2.81 ਕਰੋੜ ਦੇ ਫ਼ੰਡ - ਵਿਧਾਇਕ ਘੁੰਮਣ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਵਲੋਂ ਜੀ. ਜੀ. ਡੀ. ਐੱਸ. ਡੀ. ਕਾਲਜ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।