ਬਲਾਕ ਦਸੂਹਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ 2.81 ਕਰੋੜ ਦੇ ਫ਼ੰਡ - ਵਿਧਾਇਕ ਘੁੰਮਣ
ਦਸੂਹਾ, 1 ਨਵੰਬਰ (ਭੁੱਲਰ)- ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਵੱਖ-ਵੱਖ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਚੈੱਕ ਵੰਡੇ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕਰਦਿਆਂ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਵ
ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਚੈੱਕ ਵੰਡਦੇ ਹੋਏ ਨਾਲ ਹੋਰ ਸ਼ਖ਼ਸੀਅਤਾਂ। ਤਸਵੀਰ : ਭੁੱਲਰ
02-11-2026
ਦਸੂਹਾ, 1 ਨਵੰਬਰ (ਭੁੱਲਰ)- ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਵੱਖ-ਵੱਖ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਚੈੱਕ ਵੰਡੇ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕਰਦਿਆਂ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣਾ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ਵਿਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਸੂਬੇ ਦੀ ਤਰੱਕੀ ਦਾ ਅਹਿਮ ਆਧਾਰ ਹੈ। ਇਸ ਲਈ ਪੇਂਡੂ ਖੇਤਰਾਂ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਵੀ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਯੋਜਨਾਵਾਂ ਨੂੰ ਅੱਗੇ ਵਧਾ ਰਹੀ ਹੈ। ਕਰਮਬੀਰ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਦਾ ਉਦੇਸ਼ ਉਨ੍ਹਾਂ ਦੀ ਪ੍ਰਗਤੀ ’ਤੇ ਨਜ਼ਰ ਰੱਖਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਇਨ੍ਹਾਂ ਕਾਰਜਾਂ ਦਾ ਉਚਿੱਤ ਲਾਭ ਮਿਲੇ। ਸੂਬਾ ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਸਮੇਂ ਜਗਮੋਹਨ ਸਿੰਘ ਘੁੰਮਣ, ਬਿੰਦੂ ਘੁੰਮਣ, ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕਮਲਪ੍ਰੀਤ ਸਿੰਘ ਸੰਧੂ, ਗਗਨ ਚੀਮਾ ਵਾਈਸ ਚੇਅਰਮੈਨ, ਦਿਲਬਾਗ ਸਿੰਘ ਗਾਲੋਵਾਲ, ਬਲਦੇਵ ਸਿੰਘ ਬੁਧੋਬਰਕਤ, ਗੁਰਪ੍ਰੀਤ ਸਿੰਘ ਲਵਲੀ, ਸੁਖਵਿੰਦਰ ਸਿੰਘ ਵਿਰਕ, ਗੁਰਪ੍ਰੀਤ ਸਿੰਘ ਸੰਧੂ, ਮਨਜਿੰਦਰ ਸਿੰਘ ਗਿੱਲ, ਰਜਵੰਤ ਕੌਰ ਹਲਕਾ ਕੋਆਰਡੀਨੇਟਰ, ਕੁਲਵਿੰਦਰ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅਮਨ ਘੁੰਮਣ, ਲਾਡੀ ਬਾਜਵਾ, ਹਰਮਨਦੀਪ ਸਿੰਘ ਸੰਮਤੀ ਮੈਂਬਰ, ਹਰਜਿੰਦਰ ਸਿੰਘ, ਗੁਰਦੀਪ ਸਿੰਘ ਸੋਨੂੰ ਸੰਮਤੀ ਮੈਂਬਰ, ਗੁਰਮੀਤ ਕੌਰ ਸੰਮਤੀ ਮੈਂਬਰ, ਦੀਦਾਰ ਸਿੰਘ ਕਾਲਾ ਸੰਮਤੀ ਮੈਂਬਰ, ਐਡਵੋਕੇਟ ਹਰਮਨਜੀਤ ਸਿੰਘ ਸਰਾਂ, ਐਡਵੋਕੇਟ ਸੁਮਨਦੀਪ ਸਿੰਘ, ਐਡਵੋਕੇਟ ਤਜਿੰਦਰ ਸਿੰਘ ਚੀਮਾ, ਲੱਕੀ ਚੀਮਾ, ਹੈਪੀ ਬੰਗਾਲੀਪੁਰ, ਗੋਲਡੀ ਸਰਪੰਚ, ਰੋਹਿਤ ਬਾਜਾਚੱਕ, ਜਸਕਰਨ ਸਿੰਘ ਭੂਸ਼ਾ, ਪਰਮਜੀਤ ਸਿੰਘ ਸੈਦੋਵਾਲ, ਬੱਬਲੂ ਕੈਰੇ ਹਾਜ਼ਰ ਸਨ।